• Home
  • ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੀਤੀ ਆਤਮ ਹੱਤਿਆ

ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੀਤੀ ਆਤਮ ਹੱਤਿਆ

ਸੰਗਰੂਰ- (ਖ਼ਬਰ ਵਾਲੇ ਬਿਊਰੋ) ਕਿਸਾਨ ਆਤਮ ਹੱਤਿਆ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਭਵਾਨੀਗੜ੍ਹ ਦੇ ਪਿੰਡ ਨਾਗਰਾ ਦੇ ਨੌਜਵਾਨ ਕਿਸਾਨ ਜਗਸੀਰ ਸਿੰਘ ਦਾ ਜੁੜ ਗਿਆ ਹੈ। ਜਿਸ ਨੇ ਬੀਤੇ ਦਿਨ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੇ ਭਵਾਨੀਗੜ੍ਹ ਨਜ਼ਦੀਕ ਪਿੰਡ ਨਾਗਰਾ ਵਿੱਚ ਅੱਜ ਸੋਗ ਦਾ ਮਾਹੌਲ ਹੈ। ਮ੍ਰਿਤਕ ਨੌਜਵਾਨ ਕਿਸਾਨ ਜਗਸੀਰ ਸਿੰਘ ਜਿਸ ਉੱਤੇ 10 ਲੱਖ ਦਾ ਕਰਜ਼ ਸੀ, ਜੋ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਸੀ। ਜਿਸਤੋਂ ਦੁਖੀ ਹੋ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਜੀਵਨ ਨੂੰ ਅਲਵਿਦਾ ਕਹਿ ਦਿੱਤਾ। ਪੁਲਿਸ ਨੇ ਆਪਣੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤੀ ਹੈ।