• Home
  • ਪਟਵਾਰੀ ਅਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਰੰਗੀ ਹੱਥੀ ਕੀਤੇ ਕਾਬੂ

ਪਟਵਾਰੀ ਅਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਰੰਗੀ ਹੱਥੀ ਕੀਤੇ ਕਾਬੂ

ਲੁਧਿਆਣਾ- ਵਿਜੀਲੈਂਸ ਬਿਊਰੋ ਪੰਜਾਬ ਨੇ ਇੱਕ ਪਟਵਾਰੀ ਅਤੇ ਉਸ ਦੇ ਇੱਕ ਸਾਥੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਨਾਮ ਸਿੰਘ ਪਟਵਾਰੀ ਮਾਲ ਹਲਕਾ ਡਾਬਾ ਲੁਹਾਰਾ (ਜ਼ਿਲ੍ਹਾ ਲੁਧਿਆਣਾ) ਅਤੇ ਉਸਦਾ ਇੱਕ ਸਾਥੀ (ਪ੍ਰਾਈਵੇਟ ਵਿਅਕਤੀ) ਮਨਦੀਪ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਦੀਪ ਸਿੰਘ ਵਾਸੀ ਡਾਬਾ ਲੁਹਾਰਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਪਟਵਾਰੀ ਅਤੇ ਉਸਦਾ ਸਾਥੀ ਨੇ ਉਸ ਦੇ ਮਕਾਨ ਦਾ ਇੰਤਕਾਲ ਦਰਜ਼ ਕਰਨ ਲਈ 15,000 ਰੁਪਏ ਦੀ ਮੰਗ ਕੀਤੀ ਗਈ, ਉਸ ਉਪਰੰਤ ਉਸ ਨੇ ਉਨ੍ਹਾਂ ਨੂੰ 10,000 ਰੁਪਏ ਦਿੰਦੇ ਹੋਏ ਕਿਹਾ ਕਿ ਬਾਕੀ ਪੈਸੇ ਉਹ ਕੁੱਝ ਹੀ ਦਿਨਾਂ ਵਿਚ ਦੇ ਦੇਵੇਗਾ। ਦੂਜੇ ਪਾਸੇ ਵਿਜੀਲੈਂਸ ਵੱਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਬਾਕੀ ਰਹਿੰਦੇ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।