• Home
  • ਪਨਗਰੇਨ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ 

ਪਨਗਰੇਨ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ 28 ਮਈ :(ਖ਼ਬਰ ਵਾਲੇ ਬਿਊਰੋ ) ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਖਰੀਦ ਕੇਂਦਰ ਇਬਰਾਹਿਮਵਾਲ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ ਸੁਰਿੰਦਰ ਕੁਮਾਰ ਸ਼ਰਮਾ ਨੂੰ 80000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਨਗਰੇਨ ਖਰੀਦ ਕੇਂਦਰ ਇਬਰਾਹਿਮਵਾਲ, ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ ਸੁਰਿੰਦਰ ਕੁਮਾਰ ਸ਼ਰਮਾ ਨੂੰ ਸ਼ਿਕਾਇਤਕਰਤਾ ਵਿਨੋਦ ਕੁਮਾਰ, ਮੈਸਰਜ਼ ਟੀ.ਆਰ ਇੰਡਸਟਰੀਜ਼, ਇਬਰਾਹਿਮਵਾਲ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ  ਦੇ ਮਾਲਕ ਦੀ ਟਰਾਂਸਪੋਰਟ ਕੰਪਨੀ ਦੇ ਪੈਂਡਿੰਗ ਪਏ ਢੋਆ-ਢੁਆਈ ਦੇ ਬਿਲਾਂ ਦੀ ਅਦਾਇਗੀ ਕਰਨ ਬਦਲੇ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।