• Home
  • ਪੰਜਾਬ ‘ਚ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਸਮੱਸਿਆ ਦੇ ਨਿਪਟਾਰੇ ਬਾਬਤ ਸਬੰਧੰਤ ਧਿਰਾਂ ਵੱਲੋਂ ਪਹਿਲ ਬਾਰੇ ਇਕ ਰੋਜ਼ਾ ਵਰਕਸ਼ਾਪ

ਪੰਜਾਬ ‘ਚ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਸਮੱਸਿਆ ਦੇ ਨਿਪਟਾਰੇ ਬਾਬਤ ਸਬੰਧੰਤ ਧਿਰਾਂ ਵੱਲੋਂ ਪਹਿਲ ਬਾਰੇ ਇਕ ਰੋਜ਼ਾ ਵਰਕਸ਼ਾਪ

• ਰਾਜਪਾਲ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਦੀ ਹਿਮਾਇਤ
• ਬਾਗਬਾਨੀ, ਫਲਾਂ ਤੇ ਖੂੰਬਾਂ ਦੀ ਕਾਸ਼ਤ ਨੂੰ ਵੀ ਵੱਡੇ ਪੱਧਰ 'ਤੇ ਹੁਲਾਰਾ ਦਿੱਤਾ ਜਾਵੇ
• ਕਿਸਾਨਾਂ ਉੱਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ: ਸੁਰੇਸ਼ ਕੁਮਾਰ
• ਸੂਬਾ ਪੱਧਰ ਉੱਤੇ ਸਲਾਹਕਾਰ ਗਰੁੱਪ ਕੀਤੇ ਜਾਣਗੇ ਸਥਾਪਤ
ਚੰਡੀਗੜ•, 27 ਅਪਰੈਲ:( ਖ਼ਬਰ ਵਾਲੇ ਟੀਮ )
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਜੇਕਰ ਅਸੀਂ ਪੰਜਾਬ ਵਿੱਚ ਫਸਲਾਂ ਸਾੜਨ ਦੇ ਮੁੱਦਿਆਂ ਨਾਲ ਨਜਿੱਠਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਸਬੰਧੀ ਅਹਿਮ ਕਦਮ ਚੁੱਕਣ ਦੀ ਜ਼ਰੂਰਤ ਹੈ।
ਅੱਜ ਚੰਡੀਗੜ• ਵਿਖੇ ਪੰਜਾਬ 'ਚ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਸਮੱਸਿਆ ਦੇ ਨਿਪਟਾਰੇ ਬਾਬਤ ਸਬੰਧਤ ਧਿਰਾਂ ਵੱਲੋਂ ਪਹਿਲ ਬਾਰੇ ਇਕ ਰੋਜ਼ਾ ਵਰਕਸ਼ਾਪ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਬਦਲਵੇਂ ਢੰਗ-ਤਰੀਕੇ ਅਪਣਾਉਣ ਦੀ ਹੱਲਾਸ਼ੇਰੀ ਦੇਣ ਦੀ ਸਖਤ ਲੋੜ ਹੈ ਤਾਂ ਜੋ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਨੂੰ ਖਤਰੇ ਬਾਰੇ ਚਿੰਤਾ ਵੀ ਪ੍ਰਗਟਾਈ ਅਤੇ ਇਹ ਵੀ ਕਿਹਾ ਕਿ ਇਸ ਨਾਲ ਨਾ ਸਿਰਫ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋਇਆ ਹੈ ਸਗੋਂ ਪੰਜਾਬ ਦੀ ਮਿੱਟੀ ਦੇ ਜੈਵਿਕ ਤੱਤਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ•ਾਂ ਸੁਝਾਅ ਦਿੰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਬਾਗਬਾਨੀ, ਫਲਾਂ ਦੀ ਕਾਸ਼ਤ ਅਤੇ ਖੁੰਬਾਂ ਦੀ ਕਾਸ਼ਤ ਨੂੰ ਹੁਲਾਰਾ ਦਿੱਤੇ ਜਾਣ ਦੀ ਲੋੜ ਹੈ ਤਾਂ ਜੋ ਸੂਬੇ ਵਿੱਚ ਰਿਵਾਇਤੀ ਝੋਨਾ-ਕਣਕ ਦੇ ਫਸਲੀ ਚੱਕਰ 'ਚੋਂ ਬਾਹਰ ਨਿਕਲਿਆ ਜਾ ਸਕੇ।
ਸ੍ਰੀ ਬਦਨੌਰ ਨੇ ਕਿਸਾਨਾਂ ਵਿੱਚ ਜਨਤਕ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਅਤੇ ਉਪਲਬਧ ਤਕਨੀਕਾਂ ਨੂੰ ਸਸਤੇ ਭਾਅ 'ਤੇ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਿਆਪਕ ਰਣਨੀਤੀ ਤਿਆਰ ਕਰਨ 'ਤੇ ਜੋਰ ਦਿੱਤਾ। ਉਨ•ਾਂ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਮੁਕੰਮਲ ਜਾਣਕਾਰੀ ਰੱਖਣ ਲਈ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ•ਾਂ ਖਾਸ ਤੌਰ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪੰਜਾਬ ਦੇ ਕਿਸਾਨਾਂ ਨਾਲ ਨਜ਼ਦੀਕੀ ਸੰਪਰਕ ਰੱਖਣ ਅਤੇ ਉਨ•ਾਂ ਨੂੰ ਸਮੇਂ ਸਮੇਂ 'ਤੇ ਲੋੜੀਂਦੇ ਸੁਝਾਅ ਦੇਣ ਲਈ ਸ਼ਲਾਘਾ ਵੀ ਕੀਤੀ। ਉਨ•ਾਂ ਨੇ ਉਹਨਾਂ ਕਿਸਾਨਾਂ ਨੂੰ ਪ੍ਰੋਸਤਾਹਨ ਦੇਣ 'ਤੇ ਜੋਰ ਵੀ ਦਿੱਤਾ ਜਿਹਨਾਂ ਨੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜ ਕੇ ਹੋਰ ਬਦਲਾਂ ਨੂੰ ਅਪਣਾਇਆ। ਰਾਜਪਾਲ ਨੇ ਸਬੰਧਤ ਅਧਿਕਾਰੀਆਂ ਦੀ ਟੀਮ ਨਾਲ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਹੋਰ ਠੋਸ ਹੱਲ ਅਪਣਾਉਣ ਸਬੰਧੀ ਜਾਣਕਾਰੀ ਦੇਣ ਅਤੇ ਉਤਸ਼ਾਹਿਤ ਕਰਨ ਲਈ ਹਰੇਕ ਜ਼ਿਲ•ੇ ਦਾ ਦੌਰਾ ਕਰਨ ਦੀ ਪੇਸ਼ਕਸ਼ ਵੀ ਕੀਤੀ।
ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਇਸ ਮੌਕੇ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਨੂੰ ਰੋਕਣ ਸਬੰਧੀ ਫੌਰੀ ਕਾਰਵਾਈ ਦੀ ਯੋਜਨਾ ਬਣਾਉਣ ਲਈ ਇਕ ਸੂਬਾ ਪੱਧਰੀ ਸਲਾਹਕਾਰ ਗਰੁੱਪ ਦਾ ਗਠਨ ਵੀ ਕਰੇਗੀ ਅਤੇ ਰਾਜਪਾਲ ਪੰਜਾਬ ਨੂੰ ਇਸ ਦਾ ਸਰਪ੍ਰਸਤ ਬਣਨ ਦੀ ਅਪੀਲ ਕੀਤੀ ਹੈ। ਉਨ•ਾਂ ਇਹ ਵੀ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਲਾਹਕਾਰ ਗਰੁੱਪ ਦੇ ਫ਼ੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਤਕਨੀਕੀ ਵਰਕ ਫੋਰਸ ਦਾ ਛੋਟਾ ਜਿਹਾ ਗਰੁੱਪ ਵੀ ਬਣਾਇਆ ਜਾਵੇਗਾ। ਉਨ•ਾਂ ਵਰਕਸ਼ਾਪ ਵਿੱਚ ਸ਼ਾਮਲ ਖੇਤੀਬਾੜੀ ਮਾਹਰਾਂ ਨੂੰ ਝੋਨਾ ਨਾੜ 'ਚੋਂ ਸਿਲਿਕਾ ਦੀ ਦਰ ਨੂੰ ਘਟਾਉਣ ਅਤੇ ਇਸ ਨੂੰ ਪਸ਼ੂਆਂ ਦੇ ਖਾਣ ਦੇ ਅਨੁਕੂਲ ਬਣਾਉਣ ਲਈ ਕੰਮ ਕਰਨ ਲਈ ਵੀ ਕਿਹਾ। ਉਨ•ਾਂ ਅੱਗੇ ਕਿਹਾ ਕਿ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਜਿਥੇ ਪਸ਼ੂਆਂ ਦੇ ਚਾਰੇ ਦੀ ਕਮੀ ਹੈ, ਨੂੰ ਘੱਟ ਕੀਮਤ 'ਤੇ ਚਾਰਾ ਦਿੱਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪ੍ਰਗਤੀਸ਼ੀਲ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਆਂ ਤਕਨੀਕਾਂ ਸਬੰਧੀ ਨੌਜਵਾਨ ਕਿਸਾਨਾਂ ਨੂੰ ਜਾਗਰੂਕ ਕਰਨ। ਸ੍ਰੀ ਸੁਰੇਸ਼ ਕੁਮਾਰ ਨੇ ਅੱਗੇ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਅਪਣਾਉਣ ਲਈ ਹੱਲਾਸ਼ੇਰੀ ਦਿੱਤੀ ਜਾਵੇਗੀ ਜਿਸ ਵਿੱਚ ਸੂਬੇ ਵਿੱਚ ਪਰਾਲੀ ਸਾੜਨ ਲਈ ਮਸ਼ੀਨਰੀ ਦਾ ਇਸਤੇਮਾਲ ਵੀ ਸ਼ਾਮਲ ਹੋਵੇਗਾ ਅਤੇ ਇਸ ਲਈ ਕਿਸਾਨਾਂ ਉਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ।
ਵਿਧਾਇਕ ਸ੍ਰੀ ਕੁਲਜੀਤ ਸਿੰਘ ਨਾਗਰਾ ਨੇ ਬੋਲਦਿਆਂ ਇਹ ਸੁਝਾਅ ਦਿੱਤਾ ਕਿ ਪੰਜਾਬ ਵਿੱਚ ਭੂਮੀ ਜਾਂਚ ਵਾਲੀਆਂ ਹੋਰ ਪ੍ਰਯੋਗਸ਼ਾਲਾ ਖੁੱਲ•ੇ ਜਾਣ ਦੀ ਲੋੜ ਹੈ ਅਤੇ ਸਰਕਾਰ ਵੱਲੋਂ ਤਿਆਰ ਕੀਤੀਆਂ ਰਣਨੀਤੀਆਂ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇ।
ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਵਿੱਚ ਡਬਲਿਊ ਡਬਲਿਊ ਐਫ ਦੇ ਐਸ.ਜੀ. ਤੇ ਸੀ.ਈ.ਓ. ਸ੍ਰੀ ਰਵੀ ਸਿੰਘ, ਟਾਟਾ ਟਰੱਸਟ ਦੇ ਪ੍ਰੋਗਰਾਮ ਡਾਇਰੈਕਟਰ ਸ੍ਰੀ ਅਰੁਣ ਪਾਂਧੀ, ਪੰਜਾਬ ਸਟੇਟ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਜੇਵੀਰ ਜਾਖੜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਬੀ.ਐਸ. ਢਿੱਲੋਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਸ੍ਰੀ ਕਾਹਨ ਸਿੰਘ ਪੰਨੂੰ, ਖੇਤੀਬਾੜੀ ਕਮਿਸ਼ਨਰ ਡਾ.ਬਲਵਿੰਦਰ ਸਿੰਘ ਸਿੱਧੂ ਸਮੇਤ ਪੰਜਾਬ ਸਰਕਾਰ ਦੇ ਹੋਰ ਵੀ ਸੀਨੀਅਰ ਅਧਿਕਾਰੀ ਸ਼ਾਮਲ ਸਨ।