• Home
  • ਪੰਜਾਬ ਦੇ ਰਾਜਪਾਲ ਨੂੰ ਮਿਲਿਆ ਬਸਪਾ ਪੰਜਾਬ ਦਾ ਵਫ਼ਦ

ਪੰਜਾਬ ਦੇ ਰਾਜਪਾਲ ਨੂੰ ਮਿਲਿਆ ਬਸਪਾ ਪੰਜਾਬ ਦਾ ਵਫ਼ਦ

ਚੰਡੀਗੜ੍ਹ - ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਬਸਪਾ ਪੰਜਾਬ ਦਾ ਵਫ਼ਦ ਪ੍ਰਧਾਨ ਰਛਪਾਲ ਸਿੰਘ ਰਾਜੂ ਦੀ ਅਗਵਾਈ ਵਿਚ ਫਗਵਾੜਾ ਗੋਲੀ ਕਾਂਡ ਅਤੇ ਹੋਰ ਦਲਿਤ ਸਮਾਜ ਦੇ ਮੁੱਦਿਆਂ ਨੂੰ ਲੈ ਕੇ ਮਿਲਿਆ। ਇਸ ਦੌਰਾਨ ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਯਸ਼ਵੰਤ ਬੌਬੀ ਦੇ ਪਰਿਵਾਰ ਲਈ ਯੋਗ ਮੁਆਵਜ਼ਾ ਅਤੇ ਇੱਕ ਨੌਕਰੀ ਦੇਣ ਦੀ ਮੰਗ ਕੀਤੀ। ਵਫ਼ਦ ਨੇ ਆਪਣੀ ਮੰਗਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਸਵੰਤ ਬੌਬੀ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ, ਸੰਵਿਧਾਨ ਚੋਕ ਬਣਾਇਆ ਜਾਵੇ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਦਲਿਤਾਂ ਤੇ ਕੀਤੇ ਪਰਚੇ ਰੱਦ ਕੀਤੇ ਜਾਣ, ਐਸ ਸੀ ,ਬੀ ਸੀ, ਦੇ ਬੱਚਿਆਂ ਨੂੰ ਪੋਸਟ ਮੈਟ੍ਰਿਕ ਸਕੀਮ ਦੇ ਅਧੀਨ ਰੋਲ ਨੰਬਰ ਦੇ ਕੇ ਇਮਤਿਹਾਨ ਕਰਵਾਏ ਜਾਣ, ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਆਦਿ ਦਾ ਜ਼ਿਕਰ ਕੀਤਾ।