• Home
  • ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫਿਕੇਸ਼ਨ ਜਾਰੀ

ਚੰਡੀਗੜ•, 7 ਮਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2018-19 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰ ਦਿੱਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ 13 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਪ੍ਰਕਾਰ ਹਨ:
ਲੋਕ ਲੇਖਾ ਕਮੇਟੀ ਦਾ ਚੇਅਰਮੈਨ ਸ੍ਰੀ ਕੰਵਰ ਸੰਧੂ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਦਰਸ਼ਨ ਸਿੰਘ ਬਰਾੜ, ਸ੍ਰੀ ਸੰਗਤ ਸਿੰਘ ਗਿਲਜ਼ੀਆਂ, ਸ੍ਰੀ ਕੁਲਜੀਤ ਸਿੰਘ ਨਾਗਰਾ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਅਮਿਤ ਵਿੱਜ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਸੁਨੀਲ ਦੱਤੀ, ਸ੍ਰੀ ਸੰਤੋਖ ਸਿੰਘ, ਸ੍ਰੀ ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਮਨ ਅਰੋੜਾ, ਸ੍ਰੀ ਪਵਨ ਕੁਮਾਰ ਟੀਨੂੰ ਅਤੇ ਸ੍ਰੀ ਐਨ.ਕੇ.ਸ਼ਰਮਾ ਸ਼ਾਮਲ ਹਨ।
ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਸ੍ਰੀ ਰਾਕੇਸ਼ ਪਾਂਡੇ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਰਣਦੀਪ ਸਿੰਘ ਨਾਭਾ, ਸ੍ਰੀ ਸੁਰਿੰਦਰ ਸਿੰਘ ਡਾਵਰ, ਸ੍ਰੀ ਸੁਰਜੀਤ ਸਿੰਘ ਧੀਮਾਨ, ਸ੍ਰੀ ਨਿਰਮਲ ਸਿੰਘ, ਸ੍ਰੀ ਪ੍ਰਗਟ ਸਿੰਘ, ਡਾ. ਰਾਜ ਕੁਮਾਰ ਚੱਬੇਵਾਲ, ਸ੍ਰੀ ਅੰਗਦ ਸਿੰਘ, ਸ੍ਰੀਮਤੀ ਸਤਕਾਰ ਕੌਰ, ਸ੍ਰੀ ਅਮਰਜੀਤ ਸਿੰਘ ਸੰਦੋਆ, ਸ੍ਰੀ ਕੁਲਤਾਰ ਸਿੰਘ ਸੰਧਵਾਂ, ਸ੍ਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸ਼ਾਮਲ ਕੀਤਾ ਗਿਆ ਹੈ।
ਅਨੁਮਾਨ ਕਮੇਟੀ ਦਾ ਚੇਅਰਮੈਨ ਸ੍ਰੀ ਹਰਦਿਆਲ ਸਿੰਘ ਕੰਬੋਜ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਮਦਨ ਲਾਲ ਜਲਾਲਪੁਰ, ਸ੍ਰੀ ਜੋਗਿੰਦਰ ਪਾਲ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਹਰਮਿੰਦਰ ਸਿੰਘ ਗਿੱਲ, ਚੌਧਰੀ ਸੁਰਿੰਦਰ ਸਿੰਘ, ਸ੍ਰੀ ਅਰੁਣ ਡੋਗਰਾ, ਸ੍ਰੀ ਸੁਖਜੀਤ ਸਿੰਘ, ਸ੍ਰੀ ਪ੍ਰੀਤਮ ਸਿੰਘ ਕੋਟਭਾਈ, ਸ੍ਰੀ ਜੈ ਕ੍ਰਿਸ਼ਨ ਸਿੰਘ, ਸ੍ਰੀ ਪਿਰਮਲ ਸਿੰਘ ਧੌਲਾ, ਸ੍ਰੀ ਬਿਕਰਮ ਸਿੰਘ ਮਜੀਠੀਆ ਅਤੇ ਸ੍ਰੀ ਲਖਬੀਰ ਸਿੰਘ ਲੋਧੀਨੰਗਲ ਸ਼ਾਮਲ ਹਨ।
ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਸ੍ਰੀ ਨੱਥੂ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਨਿਰਮਲ ਸਿੰਘ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸ੍ਰੀ ਤਰਸੇਮ ਸਿੰਘ ਡੀ.ਸੀ., ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਸ੍ਰੀ ਦਰਸ਼ਨ ਲਾਲ, ਸ੍ਰੀ ਹਰਜੋਤ ਕਮਲ ਸਿੰਘ, ਸ੍ਰੀ ਹਰਪਾਲ ਸਿੰਘ ਚੀਮਾ, ਸ੍ਰੀ ਮਨਜੀਤ ਸਿੰਘ, ਸ੍ਰੀ ਬਲਦੇਵ ਸਿੰਘ ਖਹਿਰਾ ਅਤੇ ਡਾ. ਸੁਖਵਿੰਦਰ ਕੁਮਾਰ ਦੇ ਨਾਂ ਸ਼ਾਮਲ ਹਨ।
ਹਾਊਸ ਕਮੇਟੀ ਦਾ ਚੇਅਰਮੈਨ ਸ੍ਰੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਨੂੰ ਅਹੁਦੇ ਦੇ ਆਧਾਰ 'ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਸੁਰਿੰਦਰ ਕੁਮਾਰ ਡਾਵਰ, ਸ੍ਰੀ ਮਦਨ ਲਾਲ ਜਲਾਲਪੁਰ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਸੁਖਜੀਤ ਸਿੰਘ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਹਰਵਿੰਦਰ ਸਿੰਘ ਫੂਲਕਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਐਨ.ਕੇ. ਸ਼ਰਮਾ ਦੇ ਨਾਂ ਸ਼ਾਮਲ ਹਨ।
ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਅਮਿਤ ਵਿੱਜ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੰਜੀਵ ਤਲਵਾੜ, ਸ੍ਰੀ ਕੁਲਦੀਪ ਸਿੰਘ ਵੈਦ, ਸ੍ਰੀ ਕੁਲਬੀਰ ਸਿੰਘ ਜ਼ੀਰਾ, ਸ੍ਰੀ ਪ੍ਰੀਤਮ ਸਿੰਘ ਕੋਟਭਾਈ, ਸ੍ਰੀ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰੋ. ਬਲਜਿੰਦਰ ਕੌਰ, ਸ੍ਰੀ ਲਖਬੀਰ ਸਿੰਘ ਲੋਧੀਨੰਗਲ, ਸ੍ਰੀ ਬਲਦੇਵ ਸਿੰਘ ਖਹਿਰਾ ਅਤੇ ਸ੍ਰੀ ਸੋਮ ਪ੍ਰਕਾਸ਼ ਸ਼ਾਮਲ ਹਨ।
ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਪਿੰਕੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਰਮਨਜੀਤ ਸਿੰਘ ਸਿੱਕੀ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਕੁਲਜੀਤ ਸਿੰਘ ਨਾਗਰਾ, ਸ੍ਰੀ ਫਤਹਿਜੰਗ ਸਿੰਘ ਬਾਜਵਾ, ਸ੍ਰੀ ਸੁਖਪਾਲ ਸਿੰਘ ਭੁੱਲਰ, ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਲਖਵੀਰ ਸਿੰਘ ਲੱਖਾ, ਸ੍ਰੀ ਬੁੱਧ ਰਾਮ, ਸ੍ਰੀ ਨਾਜ਼ਰ ਸਿੰਘ ਮਾਨਸ਼ਾਹੀਆ, ਸ੍ਰੀ ਸ਼ਰਨਜੀਤ ਸਿੰਘ ਢਿੱਲੋਂ, ਸ੍ਰੀ ਕੰਵਰਜੀਤ ਸਿੰਘ ਅਤੇ ਸ੍ਰੀ ਬਲਵਿੰਦਰ ਸਿੰਘ ਬੈਂਸ ਦੇ ਨਾਂ ਸ਼ਾਮਲ ਹਨ।
ਅਧੀਨ ਵਿਧਾਨ ਕਮੇਟੀ ਦਾ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਦਰਸ਼ਨ ਸਿੰਘ ਬਰਾੜ, ਸ੍ਰੀ ਰਮਨਜੀਤ ਸਿੰਘ ਸਿੱਕੀ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਹਰਜੋਤ ਕਮਲ ਸਿੰਘ, ਸ੍ਰੀ ਦਲਵੀਰ ਸਿੰਘ ਗੋਲਡੀ, ਸ੍ਰੀ ਰਾਜਿੰਦਰ ਸਿੰਘ, ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਸ੍ਰੀ ਸ਼ਰਨਜੀਤ ਸਿੰਘ ਢਿੱਲੋਂ, ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੀ ਸਿਮਰਜੀਤ ਸਿੰਘ ਬੈਂਸ ਅਤੇ ਐਡਵੋਕੇਟ ਜਨਰਲ ਸ਼ਾਮਲ ਹਨ।
ਪਟੀਸ਼ਨ ਕਮੇਟੀ ਦਾ ਚੇਅਰਮੈਨ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਨਵਤੇਜ਼ ਸਿੰਘ ਚੀਮਾ, ਸ੍ਰੀ ਸੁਖਪਾਲ ਸਿੰਘ ਭੁੱਲਰ, ਸ੍ਰੀ ਦਰਸ਼ਨ ਲਾਲ, ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਸੰਜੀਵ ਤਲਵਾੜ, ਸ੍ਰੀ ਲਖਵੀਰ ਸਿੰਘ ਲੱਖਾ, ਸ੍ਰੀ ਦਲਵੀਰ ਸਿੰਘ ਗੋਲਡੀ, ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮਿਸ ਰੁਪਿੰਦਰ ਕੌਰ ਰੂਬੀ, ਸ੍ਰੀ ਦਿਲਰਾਜ ਸਿੰਘ, ਸ੍ਰੀ ਕੰਵਰਜੀਤ ਸਿੰਘ ਅਤੇ ਸ੍ਰੀ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ।
ਮੇਜ਼ 'ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ ਦਾ ਚੇਅਰਮੈਨ ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਹਰਮਿੰਦਰ ਸਿੰਘ ਗਿੱਲ, ਚੌਧਰੀ ਸੁਰਿੰਦਰ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਅਵਤਾਰ ਸਿੰਘ ਜੂਨੀਅਰ, ਸ੍ਰੀਮਤੀ ਸਤਕਾਰ ਕੌਰ, ਸ੍ਰੀ ਦਵਿੰਦਰ ਸਿੰਘ ਘੁਬਾਇਆ, ਸ੍ਰੀ ਜੈ ਕ੍ਰਿਸ਼ਨ ਸਿੰਘ, ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ੍ਰੀ ਅਰੁਣ ਨਾਰੰਗ ਸ਼ਾਮਲ ਹਨ।
ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਸ੍ਰੀ ਅਮਰੀਕ ਸਿੰਘ ਢਿੱਲੋਂ ਨੂੰ ਲਾਇਅ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਰਣਦੀਪ ਸਿੰਘ ਨਾਭਾ, ਸ੍ਰੀ ਰਜਨੀਸ਼ ਕੁਮਾਰ ਬੱਬੀ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਸੁਖਵਿੰਦਰ ਸਿੰਘ ਡੈਨੀ, ਸ੍ਰੀ ਪਵਨ ਕੁਮਾਰ ਆਦੀਆ, ਸ੍ਰੀ ਕੁਲਤਾਰ ਸਿੰਘ ਸੰਧਵਾਂ, ਸ੍ਰੀ ਕੁਲਵੰਤ ਸਿੰਘ ਪੰਡੋਰੀ ਅਤੇ ਸ੍ਰੀ ਦਿਲਰਾਜ ਸਿੰਘ ਦਾ ਨਾਂ ਸ਼ਾਮਲ ਹੈ।
ਸਵਾਲ ਅਤੇ ਹਵਾਲਾ ਕਮੇਟੀ ਦਾ ਚੇਅਰਮੈਨ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਸੁਰਜੀਤ ਸਿੰਘ ਧੀਮਾਨ, ਸ੍ਰੀ ਸੰਗਤ ਸਿੰਘ ਗਿਲਜੀਆਂ, ਸ੍ਰੀ ਰਜਨੀਸ਼ ਕੁਮਾਰ ਬੱਬੀ, ਸ੍ਰੀ ਸੁਨੀਲ ਦੱਤੀ, ਸ੍ਰੀ ਅਮਰਜੀਤ ਸਿੰਘ ਸੰਦੋਆ, ਸ੍ਰੀ ਬਲਦੇਵ ਸਿੰਘ ਅਤੇ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਦਾ ਨਾਂ ਸ਼ਾਮਲ ਹੈ।
ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਸ੍ਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਫਤਹਿਜੰਗ ਸਿੰਘ ਬਾਜਵਾ, ਸ੍ਰੀ ਤਰਸੇਮ ਸਿੰਘ ਡੀ.ਸੀ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਅਵਤਾਰ ਸਿੰਘ ਜੂਨੀਅਰ, ਸ੍ਰੀ ਦਰਸ਼ਨ ਲਾਲ , ਸ੍ਰੀ ਕੁਲਦੀਪ ਸਿੰਘ ਵੈਦ, ਸ੍ਰੀ ਜਗਦੇਵ ਸਿੰਘ, ਮਿਸ ਰੁਪਿੰਦਰ ਕੌਰ ਰੂਬੀ, ਸ੍ਰੀ ਪਵਨ ਕੁਮਾਰ ਟੀਨੂ ਅਤੇ ਡਾ. ਸੁਖਵਿੰਦਰ ਕੁਮਾਰ ਸ਼ਾਮਲ ਹਨ।