• Home
  • ਪੰਜਾਬ ਸਰਕਾਰ ਤਰੱਕੀਆਂ ਵਿੱਚ ਰਾਖਵਾਂਕਰਨ ਖਤਮ ਕਰਨ ਦੇ ਫ਼ੈਸਲੇ ਨੂੰ ਤੁਰੰਤ ਕਰਵਾਏ ਲਾਗੂ

ਪੰਜਾਬ ਸਰਕਾਰ ਤਰੱਕੀਆਂ ਵਿੱਚ ਰਾਖਵਾਂਕਰਨ ਖਤਮ ਕਰਨ ਦੇ ਫ਼ੈਸਲੇ ਨੂੰ ਤੁਰੰਤ ਕਰਵਾਏ ਲਾਗੂ

ਚੰਡੀਗੜ੍ਹ - ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੇ ਆਗੂਆਂ ਨੇ ਤਰੱਕੀਆਂ ਵਿੱਚ ਰਾਖਵਾਂਕਰਨ ਖਤਮ ਕਰਨ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਉਤੇ ਦਬਾਅ ਪਾਉਂਦੇ ਹੋਏ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਲਾਗੂ ਕਰਵਾਇਆ ਜਾਵੇ ਨਹੀਂ ਤਾਂ ਕਿ ਜਨਰਲ ਵਰਗ ਦੇ ਮੁਲਾਜ਼ਮਾਂ ਇਨਸਾਫ਼ ਮਿਲ ਸਕੇ । ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 20 ਫਰਵਰੀ 2018 ਨੂੰ ਹਾਈ ਕੋਰਟ ਨੇ ਇਹ ਆਦੇਸ਼ ਦਿੱਤਾ ਹੈ ਕਿ ਤਰੱਕੀਆਂ ਸਮੇਂ ਰਾਖਵਾਂਕਰਨ ਲਾਗੂ ਨਹੀਂ ਕਰਨਾ।ਇਸ ਸਬੰਧੀ ਹਾਈਕੋਰਟ ਨੇ ਰਿਜ਼ਰਵੇਸ਼ਨ ਐਕਟ 2006 ਦੇ ਨਿਯਮ 4 ਦੇ ਉਪਬੰਧ 3 ਨੂੰ ਖਾਰਜ ਕਰ ਦਿੱਤਾ ਹੈ। ਪਰ ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਲਾਗੂ ਕਰਨ ਵਿੱਚ ਢਿੱਲ ਵਰਤ ਰੱਖੀ ਹੈ । ਫੈਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸ਼ਿਆਮ ਲਾਲ ਸ਼ਰਮਾ ਅਤੇ ਸੀਨੀਅਰ ਆਗੂ ਸਤਨਾਮ ਸਿੰਘ ਧਾਮੀ ਨੇ ਕਿਹਾ ਕਿ ਕੇ ਹਾਈ ਕੋਰਟ ਦੇ ਇਸ ਫੈਸਲੇ ਦੇ ਲਾਗੂ ਨਾ ਕੀਤੇ ਜਾਣ ਕਾਰਨ  ਅਧਿਆਪਕਾਂ , ਐੱਸਡੀਓਜ,ਐਕਸੀਅਨਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ ।ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ ਤਾਂ ਕਿ ਜਨਰਲ ਵਰਗ ਦੇ ਮੁਲਾਜ਼ਮਾਂ ਇਨਸਾਫ਼ ਮਿਲ ਸਕੇ ।