• Home
  • ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਰਜ਼ੇ ਦੀ ਰਾਹਤ ਰਾਸ਼ੀ ਸਿੱਧੇ ਬੈਂਕ ਖਾਤਿਆਂ ‘ਚ ਤਬਦੀਲ ਕਰਨ ਦੀ ਤਜ਼ਵੀਜ

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਰਜ਼ੇ ਦੀ ਰਾਹਤ ਰਾਸ਼ੀ ਸਿੱਧੇ ਬੈਂਕ ਖਾਤਿਆਂ ‘ਚ ਤਬਦੀਲ ਕਰਨ ਦੀ ਤਜ਼ਵੀਜ

ਚੰਡੀਗੜ•, 19 ਦਸੰਬਰ: ਰਾਜ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੀ ਰਾਸ਼ੀ ਦੀ ਤੁਰੰਤ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਉਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਤੇ ਜਾਂ ਆਰ.ਟੀ.ਜੀ.ਐਸ ਰਾਹੀਂ ਤਬਦੀਲ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਅਨੁਸਾਰ 2.5 ਏਕੜ ਤੋਂਘੱਟ ਜ਼ਮੀਨ ਅਤੇ 5 ਏਕੜ ਤੋਂ ਘੱਟ ਤੱਕ ਦੇ ਕਿਸਾਨਾਂ ਨੂੰ ਰਾਜ ਸਰਕਾਰ ਵਲੋਂ ਕਰਜ਼ੇ ਦੀ ਰਾਹਤ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿੱਚ ਇਸ ਸਕੀਮ ਅਧੀਨਲਾਭਪਾਤਰੀਆਂ ਦੇ 3,20,395 ਕੇਸਾਂ ਦੀ ਚੋਣ ਕੀਤੀ ਗਈ ਹੈ ਜਿਸ ਵਿਚ ਸੰਗਰੂਰ ਜ਼ਿਲੇ ਵਿੱਚੋਂ 34,409 ਕੇਸ ਤਿਆਰ ਕੀਤੇ ਗਏ ਹਨ ਜਦਕਿ ਸਭ ਤੋਂ ਘੱਟ 772 ਕੇਸ ਪਠਾਨਕੋਟ ਜ਼ਿਲੇ ਨਾਲ ਸਬੰਧਤ ਹਨ।

             ਉਨਾਂ ਦੱਸਿਆ ਕਿ ਵਿੱਤੀ ਕਮਿਸ਼ਨਰ ਵਿਕਾਸ ਵਿਸ਼ਵਜੀਤ ਖੰਨਾ, ਵਿੱਤੀ ਕਮਿਸ਼ਨਰ ਸਹਿਕਾਰਤਾ ਡੀ.ਪੀ. ਰੈਡੀ ਅਤੇ ਵਿੱਤੀ ਕਮਿਸ਼ਨਰ ਮਾਲ ਵਿੰਨੀਮਹਾਜਨ ਨੇ ਅੱਜ ਇਸ ਸਬੰਧ ਵਿੱਚ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਇਸ ਕਰਜਾ ਰਾਹਤ ਸਕੀਮ ਨਾਲ ਸਬੰਧਤ ਜ਼ਿਲਾ ਅਧਿਕਾਰੀਆਂ ਨਾਲ ਵੀਡਿਓਕਾਨਫਰੰਸ ਰਾਹੀਂ ਮੀਟਿੰਗ ਕੀਤੀ।

             ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਐਸ.ਡੀ.ਐਮ ਅਤੇ ਹੋਰ ਮਾਲ ਅਫਸਰਾਂ ਤੋਂ ਕਰਜਾ ਰਾਹਤ ਦੇ ਕੇਸਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦੇਣ ਲਈਕਿਹਾ ਗਿਆ ਹੈ ਕਿਉਂਕਿ ਰਾਜ ਸਰਕਾਰ ਵਲੋਂ ਜਨਵਰੀ ਦੇ ਪਹਿਲੇ ਹਫਤੇ ਵਿੱਚ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਵਿਚਾਰ ਹੈ।

            ਬੁਲਾਰੇ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਰਜ਼ਾ ਰਾਹਤ ਦੇ ਪਾਰਦਰਸ਼ੀ ਵੰਡ ਲਈ ਇਕ ਸਾਫਟਵੇਅਰ ਤਿਆਰ ਕੀਤਾ ਹੈ ਅਤੇ ਆਪਣੇ ਸਾਰੇ ਫੀਲਡਅਫ਼ਸਰਾਂ ਨੂੰ ਲਾਭਪਾਤੀਰੀਆਂ ਦਾ ਰਿਕਾਰਡ ਉਨਾਂ ਦੇ ਆਧਾਰ ਜੋੜਨ ਲਈ ਕਿਹਾ ਹੈ। ਉਨਾਂ ਕਿਹਾ ਕਿ ਅਗਲੀ ਸਮੀਖਿਆ ਮੀਟਿੰਗ ਜਲਦ ਹੀ ਕੀਤੀ ਜਾਵੇਗੀ ਜਿਸਵਿਚ ਲਾਭਪਾਤਰੀਆਂ ਦੀ ਅੰਤਿਮ ਪ੍ਰਵਾਨਤ ਸੂਚੀ ਦਾ ਜ਼ਾਇਜਾ ਲਿਆ ਜਾਵੇਗਾ।