• Home
  • ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਦੀ ਅਲੋਚਨਾ ਦਾ ਜਵਾਬ ਚੋਣ ਵਾਅਦੇ ਪੂਰੇ ਕਰਕੇ ਦੇ ਰਹੀ-ਭਾਰਤ ਭੂਸ਼ਣ ਆਸ਼ੂ

ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਦੀ ਅਲੋਚਨਾ ਦਾ ਜਵਾਬ ਚੋਣ ਵਾਅਦੇ ਪੂਰੇ ਕਰਕੇ ਦੇ ਰਹੀ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 9 ਮਈ-ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਅਤੇ ਅਲੋਚਨਾ ਦਾ ਜਵਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਦੇ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੀ ਆਲੋਚਨਾ ਦਾ ਜਵਾਬ ਦੇਣ ਦੀ ਲੋੜ ਨਹੀਂ ਕਿਉਂਕਿ ਸੂਬੇ ਵਿੱਚ ਹੋ ਰਹੇ ਵਿਕਾਸ ਅਤੇ ਲੋਕ ਹਿੱਤ ਕਾਰਜ ਲੋਕਾਂ ਦੇ ਸਾਹਮਣੇ ਹਨ ਅਤੇ ਖੁਦ-ਬ-ਖੁਦ ਜਵਾਬ ਦੇ ਰਹੇ ਹਨ। ਉਨ•ਾਂ ਇਹ ਵਿਚਾਰ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਜ਼ਿਲ•ਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਮਾਗਮ ਦੌਰਾਨ ਜ਼ਿਲ•ਾ ਲੁਧਿਆਣਾ ਦੇ 13069 ਕਿਸਾਨਾਂ ਨੂੰ 88.02 ਕਰੋੜ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਬੇਤੁਕੀ ਆਲੋਚਨਾ ਦੇ ਸਹਾਰੇ ਪੰਜਾਬ ਸਰਕਾਰ ਦੀ ਦਿੱਖ ਨੂੰ ਵਿਗਾੜਨ ਦੀ ਕੋਝੀ ਸਾਜਿਸ਼ ਕਰ ਰਹੀਆਂ ਹਨ ਪਰ ਸੱਚਾਈ ਤਾਂ ਇਹ ਹੈ ਕਿ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ 10 ਸਾਲਾਂ ਦੌਰਾਨ ਕਿਸੇ ਵੀ ਵਰਗ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਉਨ•ਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ, ਜਦਕਿ ਪਿਛਲੀ ਸਰਕਾਰ ਦੌਰਾਨ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਰੁਲਣਾ ਪੈਂਦਾ ਸੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਹੈ ਅਤੇ ਲੋਕ ਹਿੱਤ ਵਿੱਚ ਬਣਾਈਆਂ ਨੀਤੀਆਂ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਨੀਅਤ ਪੂਰੀ ਤਰ•ਾਂ ਸਾਫ਼ ਹੈ।
ਉਨ•ਾਂ ਦਾਅਵੇ ਨਾਲ ਕਿਹਾ ਕਿ ਸੂਬੇ ਦੀ ਆਰਥਿਕ ਸਥਿਤੀ ਦਿਨੋਂ ਦਿਨ ਸੁਧਰ ਰਹੀ ਹੈ ਅਤੇ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਕਰਜ਼ੇ ਦੇ ਬੋਝ ਥੱਲੋਂ ਕੱਢਣ ਲਈ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਕਰਜ਼ਾ ਰਾਹਤ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਮਾਨਸਾ ਤੋਂ ਕੀਤੀ ਗਈ ਸੀ ਅਤੇ ਪਹਿਲੇ ਗੇੜ ਤਹਿਤ ਹੁਣ ਤੱਕ 2,02,111 ਕਿਸਾਨਾਂ ਨੂੰ 999.67 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਜਲਦੀ ਹੀ ਇਸ ਯੋਜਨਾ ਦਾ ਦੂਜਾ ਗੇੜ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤਹਿਤ ਸਹਿਕਾਰੀ ਬੈਂਕਾਂ ਤੋਂ ਬਿਨ•ਾ ਰਾਸ਼ਟਰੀ ਬੈਂਕਾਂ ਦੇ ਕਰਜ਼ਦਾਰ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ ਜਾਵੇਗੀ। ਉਨ•ਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੂੰ ਥੋੜਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਨੂੰ ਆਰਥਿਕ ਤੌਰ 'ਤੇ ਪੈਰ•ਾਂ ਸਿਰ ਕਰਨ ਉਪਰੰਤ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਕਿਸਾਨੀ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਦੀ ਹਾਣ ਦੀ ਖੇਤੀ ਲਈ ਤਕਨੀਕਾਂ ਨੂੰ ਅਪਨਾਉਣ, ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਅਤੇ ਆਪਣੇ ਬੇਲੋੜੇ ਖਰਚੇ ਘਟਾਉਣ ਲਈ ਅੱਗੇ ਆਉਣ। ਉਨ•ਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਕਿਸਾਨਾਂ ਨੂੰ ਘਟੀਆ ਖਾਦਾਂ ਅਤੇ ਬੀਜ ਮੁਹੱਈਆ ਕਰਵਾਏ ਗਏ, ਨਤੀਜਤਨ ਘੱਟ ਉਤਪਾਦਨ ਦੇ ਚੱਲਦਿਆਂ ਕਿਸਾਨ ਕਰਜ਼ੇ ਦੇ ਬੋਝ ਥੱਲੇ ਹੋਰ ਦੱਬਦਾ ਗਿਆ। ਉਸ ਸਮੇਂ ਦੀਆਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਕਾਰਨ ਹੀ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ। ਪਰ ਹੁਣ ਪਿਛਲੇ ਇੱਕ ਸਾਲ ਦੌਰਾਨ ਪੰਜਾਬ ਦੇ ਆਰਥਿਕ ਹਾਲਾਤ ਲਗਾਤਾਰ ਸੁਧਰ ਰਹੇ ਹਨ। ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ।
ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਭਵਿੱਖ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਕੇ ਕਰਨ। ਅਜਿਹੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਪਾਣੀ ਅਤੇ ਵਾਤਾਵਰਨ ਦਾ ਬਚਾਅ ਹੋਵੇ। ਇਸ ਤੋਂ ਇਲਾਵਾ ਕਿਸਾਨ ਨੂੰ ਫੋਕੀ ਦਿਖਾਵੇਬਾਜ਼ੀ ਤੋਂ ਪਾਸੇ ਹੱਟ ਕੇ ਬੇਲੋੜੇ ਖਰਚਿਆਂ ਤੋਂ ਸੰਕੋਚ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਹੁਣ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਮੌਕੇ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਮੁੱਖ ਮਹਿਮਾਨ ਸ੍ਰੀ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਅਤੇ ਸ੍ਰ. ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਨੇ ਕੀਤੀ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਜ਼ਿਲ•ਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਸ੍ਰ. ਗੁਰਦੇਵ ਸਿੰਘ ਲਾਪਰਾਂ, ਸਹਿਕਾਰੀ ਸਭਾਵਾਂ ਜ਼ਿਲ•ਾ ਲੁਧਿਆਣਾ ਦੇ ਡਿਪਟੀ ਰਜਿਸਟਰਾਰ ਸ੍ਰ. ਗੁਰਦਿੱਤ ਸਿੰਘ ਨੇ ਵੀ ਸੰਬੋਧਨ ਕੀਤਾ।
ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਜ਼ਿਲ•ਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਗੁਰਪ੍ਰੀਤ ਗੋਗੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਨਿਰਦੇਸ਼ਕ ਸਹਿਕਾਰੀ ਸਭਾਵਾਂ ਸ੍ਰ. ਦਰਸ਼ਨ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਲੁਧਿਆਣਾ ਸ੍ਰੀ ਦਰਸ਼ਨ ਲਾਲ, ਮੈਨੇਜਿੰਗ ਡਾਇਰੈਕਟਰ ਹੁਸ਼ਿਆਰਪੁਰ ਸ੍ਰ. ਅਮਨਪ੍ਰੀਤ ਸਿੰਘ, ਜ਼ਿਲ•ਾ ਮੈਨੇਜਰ ਸ੍ਰ. ਦਵਿੰਦਰਪਾਲ ਸਿੰਘ, ਸ੍ਰ. ਮੇਜਰ ਸਿੰਘ ਭੈਣੀ ਜਨਰਲ ਸਕੱਤਰ ਪੰਜਾਬ ਕਾਂਗਰਸ, ਸ੍ਰ. ਮੇਜਰ ਸਿੰਘ ਮੁੱਲਾਂਪੁਰ, ਸ੍ਰ. ਆਨੰਦ ਸਰੂਪ ਸਿੰਘ ਮੋਹੀ, ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰੀ ਨਰੇਸ਼ ਧੀਂਗਾਨ, ਕੌਂਸਲਰ ਨਰਿੰਦਰ ਸ਼ਰਮਾ ਕਾਲਾ, ਸ੍ਰ. ਰਛਪਾਲ ਸਿੰਘ ਤਲਵਾੜਾ, ਲਾਡੀ ਸਰਪੰਚ ਜੱਸੜ, ਸ਼ੈਂਪੀ ਭਨੋਹੜ, ਸ੍ਰ. ਗੁਰਦੀਪ ਸਿੰਘ ਸਰਪੰਚ, ਸ੍ਰ. ਹਰਜਿੰਦਰ ਸਿੰਘ ਢੀਂਡਸਾ, ਸ੍ਰੀ ਗੌਰਵ ਬੱਬਾ ਅਤੇ ਹੋਰ ਹਾਜ਼ਰ ਸਨ।