• Home
  • ਪੰਜਾਬ ਸਰਕਾਰ ਵੱਲੋਂ ਰਾਜਿੰਦਰ ਕੌਰ ਭੱਠਲ ਦੀ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਵਜੋਂ ਸੰਭਾਵਿਤ ਨਿਯੁਕਤੀ ਨੂੰ ਸਰਕਾਰੀ ਰਿਹਾਇਸ਼ ਨਾਲ ਜੋੜਨ ਦੀਆਂ ਰਿਪੋਰਟਾਂ ਦਾ ਖੰਡਨ

ਪੰਜਾਬ ਸਰਕਾਰ ਵੱਲੋਂ ਰਾਜਿੰਦਰ ਕੌਰ ਭੱਠਲ ਦੀ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਵਜੋਂ ਸੰਭਾਵਿਤ ਨਿਯੁਕਤੀ ਨੂੰ ਸਰਕਾਰੀ ਰਿਹਾਇਸ਼ ਨਾਲ ਜੋੜਨ ਦੀਆਂ ਰਿਪੋਰਟਾਂ ਦਾ ਖੰਡਨ

ਚੰਡੀਗੜ•, 10 ਜੂਨ(ਖਬਰ ਵਾਲੇ ਬਿਊਰੋ)
ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੀ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਵਜੋਂ ਸੰਭਾਵਿਤ ਨਿਯੁਕਤੀ ਨੂੰ ਚੰਡੀਗੜ• ਦੇ ਉਚ ਸੁਰੱਖਿਆ ਵਾਲੇ ਸੈਕਟਰ-2 ਵਿੱਚ ਉਨ•ਾਂ ਵੱਲੋਂ ਸਰਕਾਰੀ ਰਿਹਾਇਸ਼ ਜਾਰੀ ਰੱਖਣ ਨਾਲ ਜੋੜਨ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਸ੍ਰੀਮਤੀ ਭੱਠਲ ਦੀ ਸੰਭਾਵਿਤ ਨਿਯੁਕਤੀ ਉਨ•ਾਂ ਨੂੰ ਸਰਕਾਰੀ ਰਿਹਾਇਸ਼ ਰੱਖਣ ਦੀ ਸੁਵਿਧਾ ਨਾਲ ਜੋੜਨ ਦੀ ਰਿਪੋਰਟ ਬੇਬਨਿਆਦ ਹੈ।
ਬੁਲਾਰੇ ਨੇ ਕਿਹਾ ਕਿ ਜੇਕਰ ਸ੍ਰੀਮਤੀ ਭੱਠਲ ਨੂੰ ਇਸ ਵੱਕਾਰੀ ਅਹੁਦੇ ਲਈ ਨਿਯੁਕਤ ਕੀਤਾ ਜਾਂਦਾ ਹੈ ਤਾਂ ਇਸ ਦਾ ਆਧਾਰ ਉਨ•ਾਂ ਦਾ ਸਾਬਕਾ ਮੁੱਖ ਮੰਤਰੀ ਵਜੋਂ ਸੂਬੇ ਵਿੱਚ ਲੰਮਾ ਪ੍ਰਸ਼ਾਸਨਿਕ ਤਜਰਬਾ ਅਤੇ ਮੁਹਾਰਤ ਹੋਵੇਗਾ। ਇਸ ਤੋਂ ਪਹਿਲਾਂ ਇਸ ਅਹੁਦੇ 'ਤੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਭਾਜਪਾ ਦੇ ਸਾਬਕਾ ਸੂਬਾਈ ਮੁਖੀ ਪ੍ਰੋ. ਰਾਜਿੰਦਰ ਭੰਡਾਰੀ ਰਹਿ ਚੁੱਕੇ ਹਨ।
ਬੁਲਾਰੇ ਨੇ ਦੱਸਿਆ ਕਿ ਸ੍ਰੀ ਭੰਡਾਰੀ ਦੇ ਅਸਤੀਫਾ ਦੇਣ ਨਾਲ ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਦੇ ਦੋ ਅਹੁਦਿਆਂ ਵਿੱਚੋਂ ਇਕ ਅਹੁਦਾ ਖਾਲੀ ਹੋ ਗਿਆ ਹੈ ਜਿਸ ਨੂੰ ਢੁਕਵੀਂ ਪ੍ਰਕ੍ਰਿਆ ਰਾਹੀਂ ਭਰਿਆ ਜਾਵੇਗਾ।
ਇਸ ਸਬੰਧ ਵਿੱਚ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆਂ ਰਿਪੋਰਟਾਂ ਨੂੰ ਮੁੱਢੋਂ ਰੱਦ ਕਰਦਿਆਂ ਬੁਲਾਰੇ ਨੇ