• Home
  • ਪੰਜਾਬ ਸਰਕਾਰ ਵੱਲੋਂ 20 ਵਾਧੂ ਸਬ ਰਜਿਸਟਰਾਰ ਅਸਾਮੀਆਂ ਨੂੰ ਮਨਜ਼ੂਰੀ- ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਨੂੰ ਮਿਲੇ ਨਵੇਂ ਵਾਧੂ ਸਬ ਰਜਿਸਟਰਾਰ

ਪੰਜਾਬ ਸਰਕਾਰ ਵੱਲੋਂ 20 ਵਾਧੂ ਸਬ ਰਜਿਸਟਰਾਰ ਅਸਾਮੀਆਂ ਨੂੰ ਮਨਜ਼ੂਰੀ- ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਨੂੰ ਮਿਲੇ ਨਵੇਂ ਵਾਧੂ ਸਬ ਰਜਿਸਟਰਾਰ

ਚੰਡੀਗੜ, 4 ਜੂਨ:(ਖ਼ਬਰ ਵਾਲੇ ਬਿਊਰੋ )
ਜਾਇਦਾਦ ਰਜਿਸਟ੍ਰੇਸ਼ਨ ਨੂੰ ਖੱਜਲ-ਖੁਆਰੀ ਮੁਕਤ ਅਤੇ ਚੁਸਤ-ਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਬ ਰਜਿਸਟਰਾਰ (ਤਹਿਸੀਲਦਾਰਾਂ) ਦੀਆਂ 20 ਵਾਧੂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਸਬੰਧੀ ਮਾਲ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਲਈ ਵਧੀਆ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਇਹ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਇਨ•ਾਂ ਵਾਧੂ ਅਸਾਮੀਆਂ ਨਾਲ ਅਜਿਹੇ ਖੇਤਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਅਤੇ ਸਹੂਲਤ ਮਿਲੇਗੀ, ਜਿੱਥੇ ਕਿ ਜਾਇਦਾਦ ਰਜਿਸਟ੍ਰੇਸ਼ਨ ਦਾ ਕੰਮ ਜ਼ਿਆਦਾ ਹੈ। ਉਨ•ਾਂ ਦੱਸਿਆ ਕਿ ਲੁਧਿਆਣਾ (ਪੂਰਬੀ), ਜਲੰਧਰ (ਇਕ), ਅੰਮ੍ਰਿਤਸਰ, ਪਟਿਆਲਾ ਅਤੇ ਖਰੜ (ਐਸ.ਏ.ਐਸ. ਨਗਰ) ਵਿੱਚ ਨਵੇਂ ਵਾਧੂ ਸਬ ਰਜਿਸਟਰਾਰ (ਤਹਿਸੀਲਦਾਰ) ਤਾਇਨਾਤ ਕੀਤੇ ਗਏ ਹਨ।
ਉਨ•ਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰਾਂ ਵਜੋਂ ਤਰੱਕੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਤਹਿਸੀਲਦਾਰਾਂ ਦੀ ਸਿੱਧੀ ਭਰਤੀ ਲਈ ਵੀ ਚਿੱਠੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਗਈ ਹੈ। ਉਨ•ਾਂ ਕਿਹਾ ਕਿ ਇਨ•ਾਂ ਪਹਿਲਕਦਮੀਆਂ ਸਦਕਾ ਵਿਭਾਗ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਆਵੇਗਾ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।ਇਸ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਬੁਲਾਰੇ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤੇ ਉਨ•ਾਂ ਦੀਆਂ ਪੇਸ਼ੇਵਰ ਤਕਨੀਕਾਂ ਨੂੰ ਨਿਖਾਰਨ ਲਈ ਵੱਖ-ਵੱਖ ਤਰ•ਾਂ ਦੇ ਸਿਖਲਾਈ ਪ੍ਰੋਗਰਾਮ ਪਹਿਲਾਂ ਹੀ ਚਲਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਨਾਲ ਜਿੱਥੇ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਸੁਧਾਰਾਂ ਦੀ ਗੁੰਜਾਇਸ਼ ਹੈ ਉੱਥੇ ਹੀ ਮਾਲ ਵਿਭਾਗ ਦੇ ਸਮੁੱਚੇ ਕੰਮਕਾਜ ਵਿਚ ਵੀ ਸੁਧਾਰ ਆਵੇਗਾ।