• Home
  • ਪੰਜਾਬ126.43 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 98.21 ਫੀਸਦੀ ਕਣਕ ਦੀ ਹੋਈ ਚੁੱਕਾਈ

ਪੰਜਾਬ126.43 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ; 98.21 ਫੀਸਦੀ ਕਣਕ ਦੀ ਹੋਈ ਚੁੱਕਾਈ

ਚੰਡੀਗੜ, 18 ਮਈ:
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ 17 ਮਈ ਤੱਕ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 126.47 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ ਕ੍ਰਮਵਾਰ 125.88 ਲੱਖ ਮੀਟ੍ਰਿਕ ਟਨ ਅਤੇ 55,279 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 122.93 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਕੁੱਲ ਕਣਕ ਦਾ 98.21 ਫੀਸਦੀ ਹੈ ਅਤੇ ਕਿਸਾਨਾਂ ਨੂੰ ਸੂਬੇ ਦੇ ਕਮਿਸ਼ਨ ਏਜੰਟਾਂ ਵੱਲੋਂ 18,840 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਸੂਬੇ ਦੀਆਂ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ 29.14 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਨਾਲ ਸਭ ਤੋਂ ਅੱਗੇ ਅਤੇ ਮਾਰਕਫੈਡ 27.60 ਲੱਖ ਮੀਟ੍ਰਿਕ ਟਨ ਨਾਲ ਦੂਜੇ ਸਥਾਨ 'ਤੇ ਹੈ। ਇਸ ਤੋਂ ਇਲਾਵਾ ਪਨਸਪ ਨੇ 24.27 ਲੱਖ ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 17.09 ਲੱਖ ਮੀਟ੍ਰਿਕ ਟਨ ਅਤੇ ਪੰਜਾਬ ਐਗਰੋ ਨੇ 12.59 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸੇ ਤਰ•ਾਂ ਐਫ.ਸੀ.ਆਈ. ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚੋਂ 15.16 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।