• Home
  • ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਪੁਲਸ ਅੜਿੱਕੇ..!

ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਪੁਲਸ ਅੜਿੱਕੇ..!

ਚੰਡੀਗੜ੍ਹ (ਖਬਰ ਵਾਲੇ ਬਿਊਰੋ) ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲੀ ਅਕਾਲੀ ਭਾਜਪਾ ਸਰਕਾਰ ਸਮੇਂ ਬਰਗਾੜੀ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਜਿਸ ਨੂੰ ਲੈ ਕੇ ਇਕੱਲੇ ਪੰਜਾਬ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਚ ਰਹਿੰਦੇ ਸਿੱਖਾਂ ਚ ਬਵਾਲ ਉੱਠਿਆ ਸੀ ,ਨੂੰ ਅੰਜ਼ਾਮ ਦੇਣ ਪਿੱਛੇ ਇਸ ਦੀਆਂ ਤਾਰਾਂ ਡੇਰਾ ਸੱਚਾ ਸੌਦਾ ਸਿਰਸਾ ਨਾਲ ਜੁੜੀਆਂ ਸਨ ।ਇਸ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਪੰਜਾਬ ਪੁਲਸ ਦੀ ਵਿਸ਼ੇਸ਼ ਟੁਕੜੀ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮਹਿੰਦਰਪਾਲ ਸਿੰਘ ਇਨਸ਼ਾ ਡੇਰਾ ਸੱਚਾ ਸੌਦਾ ਦਾ ਸਰਗਰਮ ਕਾਰਕੁਨ ਦੱਸਿਆ ਜਾਂਦਾ ਹੈ ਨੂੰ ਹਿਮਾਚਲ ਪ੍ਰਦੇਸ਼ ਦੇ ਇੱਕ ਪਿੰਡ ਚੇਚੀਆਂ ਤੋਂ ਗ੍ਰਿਫਤਾਰ ਕਰ ਲਿਆ । ਮਹਿੰਦਰਪਾਲ ਕੋਟਕਪੂਰਾ ਦਾ ਰਹਿਣ ਵਾਲਾ ਹੈ ਜੋ ਕਿ 12ਅਕਤੂਬਰ 2015 ਨੂੰ ਕੋਟਕਪੂਰਾ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੋਂ ਬਾਅਦ ਪੰਜਾਬ ਛੱਡ ਕੇ ਹਿਮਾਚਲ ਪ੍ਰਦੇਸ਼ ਦੇ ਪਿੰਡ ਚੇਚੀਆਂ ਵਿਖੇ ਆਪਣੀ ਪਹਿਚਾਣ ਬਦਲ ਕੇ ਇੱਕ ਕਰਿਆਨੇ ਦੀ ਦੁਕਾਨ ਚਲਾਉਣ ਲੱਗ ਗਿਆ ਸੀ ਇਸ ਪਿੰਡ ਵਿੱਚ ਡੇਰਾ ਸੱਚਾ ਸੌਦਾ ਦੇ ਸੇਵਕਾਂ ਦਾ ਗੜ੍ਹ ਹੈ ।ਭਾਵੇਂ ਪੰਜਾਬ ਪੁਲਸ ਵੱਲੋਂ ਇਸ ਬਾਰੇ ਕੁਝ ਵੀ ਨਹੀਂ ਕਿਹਾ ਜਾ ਰਿਹਾ ।ਪਰ ਇਹ ਪਤਾ ਲੱਗਿਆ ਹੈ ਕਿ ਮਹਿੰਦਰ ਪਾਲ ਨੂੰ ਜਗਰਾਉਂ ਦੀ ਸੀ ਆਈ ਏ ਸਟਾਫ ਪੁਲਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਨਾਲ ਹੀ ਇਸ ਦੇ ਦੋ ਭਾਈ ਜੱਗੂ ਤੇ ਸਨੀ ਅਤੇ ਇੱਕ ਰਿਸ਼ਤੇਦਾਰ ਸੁਖਵਿੰਦਰ ਸਿੰਘ ਨੂੰ ਵੀ ਪੁਲਸ ਵੱਲੋਂ ਕੋਟਕਪੂਰਾ ਤੋਂ ਮੁਕਤਸਰ ਰੋਡ ਤੋਂ ਇਸ ਕੇਸ ਵਿੱਚ ਹਿਰਾਸਤ ਵਿੱਚ ਲੈਣ ਦੀ ਸੂਚਨਾ ਹੈ ।ਇਹ ਵੀ ਪਤਾ ਲੱਗਿਆ ਹੈ ਕਿ ਪੁਲਿਸ ਇਕ ਦੋ ਦਿਨਾਂ ਤੱਕ ਚੰਡੀਗੜ੍ਹ ਤੋਂ ਹੀ ਘਟਨਾਵਾਂ ਬਾਰੇ ਪੂਰੇ ਖੁਲਾਸੇ ਕਰੇਗੀ । ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਘਟਨਾ ਦੀ ਜਾਂਚ ਲਈ ਜਾਂਚ ਸੀਬੀਆਈ ਦੇ ਹਵਾਲੇ ਵੀ ਸਰਕਾਰ ਵੱਲੋਂ ਦਿੱਤੀ ਸੀ ਅਤੇ ਹੁਣ ਕੈਪਟਨ ਸਰਕਾਰ ਵੱਲੋਂ ਇਸ ਘਟਨਾ ਦੀ ਪੜਤਾਲ ਲਈ ਕਮਿਸ਼ਨ ਬਣਾਇਆ ਹੈ ।