• Home
  • ਬਾਰ੍ਹਵੀਂ ਜਮਾਤ ਚੋਂ ਪੂਜਾ ਜੋਸ਼ੀ ਨੇ 498 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਰ੍ਹਵੀਂ ਜਮਾਤ ਚੋਂ ਪੂਜਾ ਜੋਸ਼ੀ ਨੇ 498 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਚੰਡੀਗੜ੍ਹ 23ਅਪ੍ਰੈਲ (ਪਰਮਿੰਦਰ ਸਿੰਘ ਜੱਟਪੁਰੀ )ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਗਿਆ । ਐਲਾਨੇ ਗਏ ਨਤੀਜੇ ਵਿੱਚ ਕੁੜੀਆਂ ਨੇ ਇਸ ਵਾਰ ਵੀ ਬਾਜ਼ੀ ਮਾਰੀ । ਬਾਰ੍ਹਵੀਂ ਜਮਾਤ ਦੇ ਆਰਟਸ ਦੇ ਨਤੀਜੇ ਚੋਂ ਪੂਜਾ ਜੋਸ਼ੀ ਪੁੱਤਰੀ ਦਿਨੇਸ਼ ਪ੍ਰਸ਼ਾਦ ਜੋ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਵਿਦਿਆਰਥਣ ਹੈ ਨੇ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਚੋਂ ਪਹਿਲਾ ਸਥਾਨ ਹਾਸਲ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ।

ਜਦਕਿ ਇਸੇ ਸਕੂਲ ਦਾ ਦੂਜਾ ਵਿਦਿਆਰਥੀ ਵਿਵੇਕ ਰਾਜਪੂਤ ਪੁੱਤਰ ਦਿਨੇਸ਼ ਪ੍ਰਸਾਦ ਨੇ 439 ਨੰਬਰ ਪ੍ਰਾਪਤ ਕਰਕੇ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਤੀਜੇ ਸਥਾਨ ਤੇ ਜਸਨੂਰ ਕੌਰ ਪੁੱਤਰੀ ਧਰਮਪਾਲ ਸਿੰਘ ਦਸਮੇਸ਼ ਪਬਲਿਕ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 438ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਵਾਰ ਕੁੱਲ 131279 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ ਪਾਸ ਹੋਣ ਵਾਲਿਆਂ ਦੀ ਗਿਣਤੀ ਕੁੱਲ 10030 ਹੈ। ਇਸ ਸਾਲ ਦਾ ਨਤੀਜਾ 76.86 ਫੀਸਦੀ ਰਿਹਾ ।