• Home
  • ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ, 7 ਮਈ-- ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਇਸਤਰੀ ਆਗੂਆਂ ਨੂੰ ਸ਼ਾਮਲ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਰਵਿੰਦਰ ਕੌਰ ਐਡਵੋਕੇਟ ਸੁਪਰੀਮ ਕੋਰਟ ਨਵੀਂ ਦਿੱਲੀ ਨੂੰ ਇਸਤਰੀ ਵਿੰਗ ਦਾ ਕਾਨੁੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਬੀਬੀ ਸੀਸ ਕੌਰ ਬੀਕਾ ਨੂੰ ਇਸਤਰੀ ਅਕਾਲੀ ਦਲ ਦੇ ਜਿਲਾ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਕਸ਼ਮੀਰ ਕੌਰ ਸੰਧੂ ਲੁਧਿਆਣਾ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਬੀਬੀ ਤਾਰਾ ਸੈਣੀ ਨੰਗਲ ਨੂੰ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।