• Home
  • ਭਾਜਪਾ ਨੇ ਖੇਡੀ ਚਾਲ -ਮੁੱਖ ਮੰਤਰੀ ਮਹਿਬੂਬਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਭਾਜਪਾ ਨੇ ਖੇਡੀ ਚਾਲ -ਮੁੱਖ ਮੰਤਰੀ ਮਹਿਬੂਬਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਦਿੱਲੀ (ਖ਼ਬਰ ਵਾਲੇ ਬਿਊਰੋ )ਭਾਰਤੀ ਜਨਤਾ ਪਾਰਟੀ ਵੱਲੋਂ  ਜੰਮੂ ਕਸ਼ਮੀਰ ਚ ਸਰਕਾਰ ਚਲਾ ਰਹੀ ਪੀ ਡੀ ਪੀ ਪਾਰਟੀ ਦੀ ਮੁੱਖ ਮੰਤਰੀ  ਮਹਿਬੂਬਾ ਮੁਫਤੀ ਦੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਤੋਂ ਬਾਅਦ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅਸਤੀਫਾ ਦੇ ਦਿੱਤਾ ਹੈ । ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਅੱਜ ਦਿੱਲੀ ਭਾਰਤੀ ਜਨਤਾ ਪਾਰਟੀ ਦੀ  ਹਾਈ ਲੇਵਲ ਕਮੇਟੀ ਦੇ ਫੈਸਲੇ ਤੋਂ ਬਾਅਦ  ਇਹ ਫ਼ੈਸਲਾ ਲਿਆ ਗਿਆ ।ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਕਿਹਾ ਕਿ ਇਹ ਫੈਸਲਾ ਸਭ ਦੀ ਸਹਿਮਤੀ ਨਾਲ ਲਿਆ ਗਿਆ ਹੈ ।ਉਨ੍ਹਾਂ ਕਿਹਾ ਕਿ ਕਸ਼ਮੀਰ ਘਾਟੀ ਚ ਅੱਤਵਾਦ ਹਿੰਸਾ ਅਤੇ ਕੱਟੜਪੰਥੀ ਵਧਣ ਨਾਲ, ਪ੍ਰੈੱਸ ਦੀ ਆਜ਼ਾਦੀ ਅਤੇ ਨਾਗਰਿਕਾਂ ਦੇ ਮੌਲਿਕ   ਅਧਿਕਾਰ ਵੀ ਖ਼ਤਰੇ ਵਿੱਚ ਹਨ ।ਉਨ੍ਹਾਂ ਇਸ ਸਮੇਂ ਕਸ਼ਮੀਰ ਚ ਰਾਸ਼ਟਰਪਤੀ ਰਾਜ ਦੀ ਮੰਗ ਕੀਤੀ ।