• Home
  • ਭਾਰਤੀ ਓਲੰਪਿਕ ਐਸ਼ੋਸੀਏਸ਼ਨ ਦੇ ਵਫਦ ਵੱਲੋਂ ਰਾਣਾ ਸੋਢੀ ਨਾਲ ਮੁਲਾਕਾਤ-ਬੱਤਰਾ ਨੇ ਖੇਡ ਮੰਤਰੀ ਬਣਨ ‘ਤੇ ਦਿੱਤੀ ਮੁਬਾਰਕਬਾਦ

ਭਾਰਤੀ ਓਲੰਪਿਕ ਐਸ਼ੋਸੀਏਸ਼ਨ ਦੇ ਵਫਦ ਵੱਲੋਂ ਰਾਣਾ ਸੋਢੀ ਨਾਲ ਮੁਲਾਕਾਤ-ਬੱਤਰਾ ਨੇ ਖੇਡ ਮੰਤਰੀ ਬਣਨ ‘ਤੇ ਦਿੱਤੀ ਮੁਬਾਰਕਬਾਦ

ਚੰਡੀਗੜ•, 4 ਜੂਨ (ਖ਼ਬਰ ਵਾਲੇ ਬਿਊਰੋ )
ਭਾਰਤੀ ਓਲੰਪਿਕ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਬੱਤਰਾ ਦੀ ਅਗਵਾਈ ਹੇਠ ਵਫਦ ਨੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ ਗਈ। ਇਸ ਗੈਰ ਰਸਮੀ ਮੁਲਾਕਾਤ ਦੌਰਾਨ ਸ੍ਰੀ ਬੱਤਰਾ ਨੇ ਰਾਣਾ ਸੋਢੀ ਨੂੰ ਖੇਡ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੀਆਂ ਖੇਡਾਂ ਦੇ ਖੇਤਰ ਲਈ ਇਕ ਸ਼ੁਭ ਸ਼ਗਨ ਹੈ ਕਿ ਇਕ ਕੌਮਾਂਤਰੀ ਪੱਧਰ ਦੇ ਖਿਡਾਰੀ ਨੂੰ ਖੇਡ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਓਲੰਪਿਕ ਲਹਿਰ ਨੂੰ ਵੱਡਾ ਹੁਲਾਰਾ ਮਿਲੇਗਾ।
ਸ੍ਰੀ ਬੱਤਰਾ ਜੋ ਕੌਮਾਂਤਰੀ ਹਾਕੀ ਫੈਡਰਸ਼ਨ (ਐਫ.ਆਈ.ਐਚ.) ਦੇ ਵੀ ਪ੍ਰਧਾਨ ਹੈ, ਨੇ ਰਾਣਾ ਸੋਢੀ ਨੂੰ ਵਿਸ਼ਵਾਸ ਦਿਵਾਇਆ ਕਿ ਓਲੰਪਿਕ ਪੈਟਰਨ ਦੀਆਂ ਖੇਡਾਂ ਵਿੱਚ ਪੰਜਾਬ ਸਰਕਾਰ ਨੂੰ ਭਰਪੂਰ ਸਾਥ ਦੇਣਗੇ ਅਤੇ ਐਸੋਸੀਏਸ਼ਨ ਵੱਲੋਂ ਜੋ ਵੀ ਪੰਜਾਬ ਸਰਕਾਰ ਨੂੰ ਖੇਡਾਂ ਦੇ ਖੇਤਰ ਵਿੱਚ ਮੱਦਦ ਦੀ ਲੋੜ ਹੋਵੇਗੀ, ਉਹ ਪੂਰੀ ਤਰ•ਾਂ ਮੁਹੱਈਆ ਕਰਵਾਇਆ ਜਾਵੇਗਾ।
ਖੇਡ ਮੰਤਰੀ ਰਾਣਾ ਸੋਢੀ ਨੇ ਇਸ ਮੀਟਿੰਗ ਦੇ ਹੋਰ ਵੇਰਵੇ ਜਾਰੀ ਕਰਦਿਆਂ ਦੱਸਿਆ ਗਿਆ ਕਿ ਉਨ•ਾਂ ਦੀ ਇਸ ਮੀਟਿੰਗ ਵਿੱਚ ਪੰਜਾਬ ਵਿੱਚ ਖੇਡਾਂ ਦਾ ਪੱਧਰ ਹੋਰ ਉੱਚਾ ਉਠਾਉਣ ਲਈ ਚੁੱਕੀਆਂ ਜਾਣ ਵਾਲੀਆਂ ਵਿਸ਼ੇਸ਼ ਪਹਿਲਕਦਮੀਆਂ 'ਤੇ ਵੀ ਵਿਚਾਰ ਕੀਤਾ ਗਿਆ। ਉਨ•ਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਗਿਰਾਵਟ ਆਈ ਹੈ ਅਤੇ ਉਨ•ਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਬੁਲੰਦੀ 'ਤੇ ਲਿਜਾਇਆ ਜਾਵੇ ਅਤੇ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕੀਤੀ ਜਾਵੇ।