• Home
  • ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਦੇ ਐਸ ਡੀ ਐਮ ਦਾ ਤਬਾਦਲਾ

ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਦੇ ਐਸ ਡੀ ਐਮ ਦਾ ਤਬਾਦਲਾ

ਸ਼ਾਹਕੋਟ ਦੇ ਨਵੇਂ ਐਸ.ਡੀ.ਐਮ. ਵਜੋਂ ਜਗਜੀਤ ਸਿੰਘ ਦੇ ਨਾਂ ਨੂੰ ਪ੍ਰਵਾਨਗੀ
ਚੰਡੀਗੜ•, 2 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਹਕੋਟ ਦੇ ਐਸ ਡੀ ਐਮ ਦਰਬਾਰਾ ਸਿੰਘ ਜੋ ਸ਼ਾਹਕੋਟ ਜ਼ਿਮਨੀ ਚੋਣ ਲਈ ਰਿਟਰਨਿੰਗ ਅਧਿਕਾਰੀ ਵੀ ਸਨ, ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਗਜੀਤ ਸਿੰਘ (2011 ਬੈਚ ਪੀ ਸੀ ਐਸ) ਦੇ ਨਾਮ ਨੂੰ ਸ਼ਾਹਕੋਟ ਦੇ ਐਸ ਡੀ ਐਮ ਕਮ ਰਿਟਰਨਿੰਗ ਅਧਿਕਾਰੀ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕਮਿਸ਼ਨ ਨੇ ਸ਼ਾਹਕੋਟ ਦੇ ਐਸ ਐਚ ਓ ਲਗਾਉਣ ਲਈ ਇੰਸਪੈਕਟਰ ਦਵਿੰਦਰ ਸਿੰਘ (28/ਜੇਆਰ) ਅਤੇ ਇੰਸਪੈਕਟਰ ਪਰਮਿੰਦਰ ਸਿੰਘ (348/ਜੇਆਰ) ਨੂੰ ਐਸਐਚ ਓ ਮਹਿਤਪੁਰ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।