• Home
  • ਭੱਠਲ ਦੀ ਸਰਕਾਰੀ ਕੋਠੀ ਤੋਂ ਬਾਅਦ ਹੁਣ ਬਰਨਾਲੇ ਦੀ ਕੋਠੀ ਦਾ ਪਿਆ ਰੌਲਾ

ਭੱਠਲ ਦੀ ਸਰਕਾਰੀ ਕੋਠੀ ਤੋਂ ਬਾਅਦ ਹੁਣ ਬਰਨਾਲੇ ਦੀ ਕੋਠੀ ਦਾ ਪਿਆ ਰੌਲਾ

ਚੰਡੀਗੜ੍ਹ (ਖਬਰ ਵਾਲੇ ਬਿਊਰੋ )ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੀ ਸਰਕਾਰੀ ਕੋਠੀ ਖਾਲੀ ਕਰਨ ਦੇ ਵਿਵਾਦ ਤੋਂ ਬਾਅਦ ਹੁਣ ਮਰਹੂਮ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਅਲਾਟ ਹੋਈ ਸਰਕਾਰੀ ਕੋਠੀ ਉਨ੍ਹਾਂ ਦੇ ਪਰਿਵਾਰ ਤੋਂ ਖਾਲੀ ਕਰਵਾਉਣ ਦਾ ਮਾਮਲਾ ਭੱਖ ਗਿਆ ਹੈ ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਚ ਸਾਫ਼ ਕਿਹਾ ਗਿਆ ਕਿ ਪੰਜਾਬ ਸਰਕਾਰ ਤਰਫੋਂ ਸੁਰਜੀਤ ਸਿੰਘ ਬਰਨਾਲਾ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਠੀ ਅਲਾਟ ਕੀਤੀ ਗਈ ਸੀ।ਇਸ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਤੋਂ ਕੋਠੀ ਖਾਲੀ ਕਰਵਾਉਣ ।

ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਐਚ ਸੀ ਅਰੋੜਾ ਵੱਲੋਂ ਵੀ ਪੰਜਾਬ ਦੇ ਮੁੱਖ ਸਕੱਤਰ ਅਤੇ ਸੁਰਜੀਤ ਸਿੰਘ ਬਰਨਾਲਾ ਦੇ ਪੁੱਤਰ ਗਗਨਜੀਤ ਸਿੰਘ ਬਰਨਾਲਾ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ ਜਿਸ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਕੋਠੀ ਨੂੰ ਪੰਦਰਾਂ ਦਿਨਾਂ ਦੇ ਵਿੱਚ ਖਾਲੀ ਕਰਨ ਦੀ ਮੰਗ ਕੀਤੀ ਹੈ ।ਦੱਸਣਯੋਗ ਹੈ ਕਿ ਮਰਹੂਮ ਮੁੱਖ ਮੰਤਰੀ ਸਰਜੀਤ ਸਿੰਘ ਬਰਨਾਲਾ ਪੰਜਾਬ ਦੇ 1985 ਤੋਂ 1987 ਤੱਕ ਮੁੱਖ ਮੰਤਰੀ ਰਹੇ ਸਨ ਅਤੇ ਬਾਅਦ ਵਿੱਚ ਉਹ ਤਾਮਿਲਨਾਡੂ ,ਉੱਤਰਾਖੰਡ ,ਆਂਧਰਾ ਪ੍ਰਦੇਸ਼ ਆਦਿ ਸੂਬਿਆਂ ਦੇ ਰਾਜਪਾਲ ਵੀ ਰਹੇ । ਸਰਦਾਰ ਬਰਨਾਲਾ ਦਾ 14ਜਨਵਰੀ 2017 ਨੂੰ ਦਿਹਾਂਤ ਹੋ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਦੇ ਪਰਿਵਾਰ ਵੱਲੋਂ ਸਰਕਾਰ ਸਰਕਾਰੀ ਕੋਠੀ ਨਹੀਂ ਖਾਲੀ ਕੀਤੀ ਗਈ ।ਇਸ ਕੋਠੀ ਵਿੱਚ ਉਨ੍ਹਾਂ ਦੇ ਪੁੱਤਰ ਗਗਨਜੀਤ ਸਿੰਘ ਬਰਨਾਲਾ ਰਹਿ ਰਹੇ ਹਨ ।