• Home
  • ਮਈ ਦਿਵਸ ਮੌਕੇ ਮੁੱਖ ਮੰਤਰੀ ਨੇ ਕਿਰਤੀਆਂ ਤੇ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਮਈ ਦਿਵਸ ਮੌਕੇ ਮੁੱਖ ਮੰਤਰੀ ਨੇ ਕਿਰਤੀਆਂ ਤੇ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 30 ਅਪ੍ਰੈਲ-(ਪਰਮਿੰਦਰ ਸਿੰਘ ਜੱਟਪੁਰੀ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਿਰਤੀਆਂ ਤੇ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੀ ਸਰਕਾਰ ਦੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ।
ਮਈ ਦਿਵਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਜਿੱਥੇ ਆਲਮੀ ਪੱਧਰ 'ਤੇ ਕਿਰਤੀਆਂ ਦੇ ਸੰਘਰਸ਼ ਨੂੰ ਦਰਸਾਉਂਦਾ ਹੈ, ਉਥੇ ਹੀ ਮੁਲਕ ਅਤੇ ਸੂਬੇ ਵਿੱਚ ਕਿਰਤੀਆਂ ਵੱਲੋਂ ਨਿਭਾਈ ਜਾਂਦੀ ਭੂਮਿਕਾ ਨੂੰ ਵੀ ਚੇਤੇ ਕਰਵਾਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਆਪਕ ਵਿਕਾਸ ਵਿੱਚ ਕਿਰਤੀਆਂ ਦੇ ਯੋਗਦਾਨ ਨੂੰ ਦਰਕਿਨਾਰ ਜਾਂ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਰਤ ਜਮਾਤ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਸਿਰਤੋੜ ਯਤਨ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਕੁੱਲ ਕਾਮਿਆਂ ਅਤੇ ਕਿਰਤੀਆਂ ਨੂੰ ਮਈ ਦਿਵਸ ਮੌਕੇ ਹਰ ਕੀਮਤ 'ਤੇ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ ਹੈ।