• Home
  • ਮੁਲਾਜਮ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਮੁਲਾਜਮ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਮਾਮਲੇ ਵਿਚ ਵਕਫ਼ ਬੋਰਡ ਦੇ ਇਕ ਮੁਲਾਜਮ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਰਿਸ਼ਵਤ ਲੈਣ ਦੇ ਮਾਮਲੇ ਵਿਚ ਅੱਜ ਵਿਜੀਲੈਂਸ ਬਿਓਰੋ ਵਲੋਂ ਪੰਜਾਬ ਵਕਫ਼ ਬੋਰਡ ਰੂਪਨਗਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਸਲੀਮ ਬਹਾਦਰ ਨੂੰ ਸ਼ਿਕਾਇਤਕਰਤਾ ਰਾਜੇਸ਼ ਖਾਨ ਦੀ ਸ਼ਿਕਾਇਤ ‘ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਰੂਪਨਗਰ ਵਿਖੇ ਪੰਜਾਬ ਵਕਫ਼ ਬੋਰਡ ਦੀ 6 ਮਰਲਾ ਜਮੀਨ ਦਾ ਪੱਟਾ ਨਾਮਾ/ਲੀਜ਼ ਉਸ ਦੇ ਨਾਮ ‘ਤੇ ਕਰਨ ਬਦਲੇ ਰੈਂਟ ਕੁਲੈਕਟਰ ਉਸ ਤੋਂ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 3.75 ਲੱਖ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕੁਲੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।