• Home
  • ਮੁੱਖ ਮੰਤਰੀ ਨੇ ਆਂਗਨਵਾੜੀ ਯੂਨੀਅਨ ਦੇ ਆਗੂਆਂ ਨਾਲ 22 ਮਈ ਨੂੰ ਰੱਖੀ ਮੀਟਿੰਗ

ਮੁੱਖ ਮੰਤਰੀ ਨੇ ਆਂਗਨਵਾੜੀ ਯੂਨੀਅਨ ਦੇ ਆਗੂਆਂ ਨਾਲ 22 ਮਈ ਨੂੰ ਰੱਖੀ ਮੀਟਿੰਗ

ਚੰਡੀਗੜ੍ਹ - (ਖਬਰ ਵਾਲੇ ਬਿਊਰੋ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੇ ਵਫਦ ਨੂੰ ਮੀਟਿੰਗ ਲਈ ਪੰਜਾਬ ਭਵਨ ਚੰਡੀਗੜ੍ਹ ਵਿਖੇ 22 ਮਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਬੁਲਾਇਆ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨਾਂ ਦੱਸਿਆ ਕਿ ਜਥੇਬੰਦੀ ਦੇ ਜੋਰਦਾਰ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਝੁਕੀ ਹੈ ਅਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਕਰਨ ਲਈ ਉਨਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਡਿਪਟੀ ਡਾਇਰੈਕਟਰ ਮੈਡਮ ਅਜੀਤ ਕੌਰ ਮੁਲਤਾਨ ਨੇ ਵੀ ਮੁੱਖ ਮੰਤਰੀ ਨਾਲ ਮੀਟਿੰਗ ਬਾਰੇ ਉਨਾਂ ਨੂੰ ਟੈਲੀਫੋਨ ਤੇ ਸੁਚਿਤ ਕੀਤਾ ਹੈ।