• Home
  • ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਜਾਇਜਾ ਲੈਣ ਲਈ ਸੱਦੀ ਇਕ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਜਾਇਜਾ ਲੈਣ ਲਈ ਸੱਦੀ ਇਕ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 11 ਮਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਪ੍ਰਣਾਲੀ 'ਚ ਸੁਧਾਂਰਾ ਬਾਰੇ ਸੁਝਾਅ ਦੇਣ ਲਈ ਸਰਹੱਦੀ ਖੇਤਰਾਂ ਸਣੇ ਸੂਬੇ ਭਰ ਦੇ ਅਧਿਆਪਕਾਂ ਦਾ ਇਕ ਕੋਰ ਗਰੱੁਪ ਗਠਿਤ ਕਰਨ ਦੇ ਹੁਕਮ ਦਿੱਤੇ ਹਨ |

ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਜਾਇਜਾ ਲੈਣ ਲਈ ਸੱਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਕੂਲ ਸਿੱਖਿਆ ਦੇ ਸਕੱਤਰ ਨੂੰ ਇਸ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ |

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੋਰ ਗਰੁੱਪ ਮੌਜੂਦਾ ਪਾਠਕ੍ਰਮ ਵਿਚ ਸੁਧਾਰ ਲਿਆਉਣ 'ਤੇ ਆਪਣਾ ਧਿਆਨ ਕੇਂਦਰਤ ਕਰੇਗਾ ਤਾਂ ਜੋ ਇਸ ਨੂੰ ਨਿਜੀ ਅਤੇ ਕਾਨਵੈਂਟ ਸਕੂਲਾਂ ਦੇ ਬਰਾਬਰ ਦਾ ਬਨਾਇਆ ਜਾ ਸਕੇ | ਇਹ ਕੋਰ ਗਰੁੱਪ 15 ਜੂਨ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ |

ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਰੂਰੀ ਬੁਨਿਆਦੀ ਢਾਂਚਾ ਅਤੇ ਮਾਨਵੀ ਸ਼ਕਤੀ ਮੁਹਈਆ ਕਰਵਾਉਣ ਵਾਸਤੇ ਸੂਬਾ ਸਰਕਾਰ ਵਲੋਂ ਪੂਰਾ ਸਮਰਥਨ ਦੇਣ ਦੀ ਪੇਸ਼ਕਸ਼ ਕੀਤੀ | ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ  ਓ ਪੀ ਸੋਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਅਧਿਆਪਕਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ |

ਸਕੱਤਰ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਕ੍ਰਮਵਾਰ 5 ਫੀਸਦੀ ਅਤੇ 7 ਫੀਸਦੀ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਇਮਤਿਹਾਨਾਂ ਦੇ ਦੌਰਾਨ ਨਕਲ ਰੋਕਣ ਲਈ ਵਿਭਾਗ ਵਲੋਂ ਕੀਤੀ ਗਈ ਤਿੱਖੀ ਕਾਰਵਾਈ ਦੇ ਬਾਵਜੂਦ ਨਤੀਜਿਆਂ ਵਿਚ ਇਹ ਸੁਧਾਰ ਦੇਖਣ ਨੂੰ ਮਿਲਿਆ ਹੈ |

ਮੁੱਖ ਮੰਤਰੀ ਨੇ ਪੜ੍ਹਾਈ ਵਿਚ ਵਿਦਿਆਰਥੀਆਂ ਦੀ ਦਿਲਚਸਪੀ ਵਧਾਉਣ ਲਈ ਇਕ ਰੂਪ ਰੇਖਾ ਤਿਆਰ ਕਰਨ ਵਾਸਤੇ ਵੀ ਕੋਰ ਗਰੱੁਪ ਨੂੰ ਆਖਿਆ ਹੈ | ਉਨ੍ਹਾਂ ਨੇ ਸੁਧਾਰ ਦੀ ਪ੍ਰਕਿਰਿਆ ਦੇ ਲਈ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ 100 ਫ਼ੀਸਦੀ ਨਤੀਜੇ ਪ੍ਰਾਪਤ ਕਰਨ ਦਾ ਰਿਕਾਰਡ ਸਥਾਪਤ ਕਰਨ ਵਾਲੇ ਅਧਿਆਪਕਾਂ ਨੂੰ ਇਸ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨਾਲ ਨਿਪਟਣ ਲਈ ਸਰਕਾਰ ਵਲੋਂ ਸਾਰੇ ਕਦਮ ਚੁੱਕੇ ਜਾਣਗੇ ਅਤੇ ਅਧਿਆਪਕਾਂ ਦੇ ਹੁਨਰ ਦੇ ਨਿਯਮਿਤ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ |

ਉਨ੍ਹਾਂ ਨੇ ਸੁਧਾਰਾਂ ਨੂੰ ਸਮੇਂਬਧ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਸਿੱਖਿਆ ਮੰਤਰੀ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੇ ਫਰੈਂਚ, ਚਾਇਨੀ ਅਤੇ ਜਰਮਨ ਆਦਿ ਵਿਦੇਸ਼ੀ ਭਾਸ਼ਾਵਾਂ ਲਾਗੂ ਕਰਨ ਸਬੰਧੀ ਵਿਸਤਿ੍ਤ ਪ੍ਰਸਤਾਵ ਵੀ ਸਿੱਖਿਆ ਵਿਭਾਗ ਕੋਲ ਮੰਗਿਆ ਹੈ | ਵਿਸ਼ਵ ਪੱਧਰ 'ਤੇ ਨੌਕਰੀਆਂ ਦੇ ਲਈ ਵਿਦਿਆਰਥੀਆਂ ਨੂੰ ਮੁਕਾਬਲੇ ਉੱਤੇ ਖੜ੍ਹਾ ਕਰਨ ਲਈ ਉਨ੍ਹਾਂ ਨੂੰ ਚੋਣਵੇ ਵਿਸ਼ੇ ਵਜੋਂ ਸਕੂਲਾਂ ਵਿਚ ਇਹ ਭਾਸ਼ਾਵਾਂ ਪੜ੍ਹਾਏ ਜਾਣ ਦਾ ਪ©ਸਤਾਵ ਹੈ |

ਮੁੱਖ ਮੰਤਰੀ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਗਰਾਮ ਦਾ ਪ੍ਰਗਤੀ ਦਾ ਜਾਇਜਾ ਲਿਆ ਅਤੇ ਇਸ ਪ੍ਰੋਗਰਾਮ ਨੂੰ ਬੜ੍ਹਾਵਾ ਦੇਣ ਲਈ ਅਧਿਆਪਕਾਂ ਦੀਆਂ ਕੋਸ਼ਿਸਾ ਦੀ ਸਰਾਹਨਾ ਕੀਤੀ |

ਕੈਪਟਨ ਅਮਰਿੰਦਰ ਸਿੰਘ ਨੇ ਵਧੀਆ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਮੌਕੇ ਸਨਮਾਨ ਕਰਨ ਲਈ ਵੀ ਸਿੱਖਿਆ ਮੰਤਰੀ ਨੂੰ ਹਦਾਇਤ ਜ਼ਾਰੀ ਕੀਤੀ ਤਾਂ ਜੋ ਹੋਰ ਅਧਿਆਪਕਾਂ ਨੂੰ ਵੀ ਵਧੀਆ ਸੇਵਾਵਾਂ ਮੁਹਈਆ ਕਰਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ |

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ, ਸਕੱਤਰ ਸਿੱਖਿਆ ਕਿ੍ਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਾਤ ਕੁਮਾਰ ਗੋਇਲ,ਚੇਅਰਮੈਨ ਪੀ.ਐਸ.ਈ.ਬੀ. ਮਨੋਹਰ ਕਾਾਤ ਕਲੋਹੀਆ, ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਹਰਗੁਣਜੀਤ ਕੌਰ, ਡੀਪੀਆਈ ਸਕੂਲ ਪਰਮਜੀਤ ਸਿੰਘ ਅਤੇ ਡੀ.ਪੀ.ਆਈ. ਐਲੀਮੈਂਟਰੀ ਇੰਦਰਜੀਤ ਸਿੰਘ ਵੀ ਸ਼ਾਮਲ ਸਨ |