• Home
  • ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ (ਕਪੂਰਥਲਾ), 26 ਮਈ :( ਖ਼ਬਰ ਵਾਲੇ ਬਿਊਰੋ )
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅੱਜ ਵਿੱਤ ਵਿਭਾਗ ਨੂੰ ਤੁਰੰਤ ਲੋੜੀਂਦੇ ਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ | ਅੱਜ ਇਥੇ ਇਨ੍ਹਾਂ ਇਤਿਹਾਸਕ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ |
ਸਮਾਗਮਾਂ ਦੀ ਵੱਡੀ ਸਫਲਤਾ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਦੀਆਂ ਸੜਕਾਂ ਦੀ ਬਿਹਤਰੀ ਅਤੇ ਮਜ਼ਬੂਤੀ ਦੇ ਕੰਮ ਜਲਦ ਮੁਕੰਮਲ ਕਰ ਲਏ ਜਾਣਗੇ | ਉਨ੍ਹਾਂ ਆਉਣ ਵਾਲੇ ਦਿਨਾਂ 'ਚ ਸੁਲਤਾਨਪੁਰ ਲੋਧੀ ਦੀ ਪੂਰਨ ਕਾਇਆ ਕਲਪ ਦਾ ਵਿਸ਼ਵਾਸ ਦਿਵਾਇਆ | ੁ
ਮੁੱਖ ਮੰਤਰੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼-ਵਿਦੇਸ਼ ਵਿਚੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਇੰਤਜ਼ਾਮ ਕੀਤੇ ਜਾਣਗੇ | ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਮਾਗਮਾਂ ਤੋਂ ਪਹਿਲਾਂ ਪਵਿੱਤਰ ਕਾਲੀ ਬੇਈਾ ਦੀ ਸਵੱਛਤਾ ਲਈ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਇਸ ਬੇਈਾ ਦੀ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਤਾ ਹੈ ਅਤੇ ਸੂਬਾ ਸਰਕਾਰ ਨੇ ਜਲਦ ਤੋਂ ਜਲਦ ਇਸ ਦੀ ਸਵੱਛਤਾ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ |
  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦੇ ਇੰਤਜ਼ਾਮਾਂ ਲਈ ਬਜਟ ਵਿਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ ਅਤੇ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਉੱਤੇ ਕੇਂਦਰਤ ਹੋਣਗੇ | ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖ-ਵੱਖ ਸਥਾਨਾਂ ਨੂੰ ਜੋੜਨ ਵਾਲੀਆਂ ਸੜਕਾਂ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ, ਦਾ ਨਾਂਅ 'ਗੁਰੂ ਨਾਨਕ ਮਾਰਗ' ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ |
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮੁਹੰਮਦ ਤਇਅਬ, ਆਈ. ਜੀ ਸ੍ਰੀ ਨੌਨਿਹਾਲ ਸਿੰਘ ਅਤੇ ਐਸ. ਐਸ. ਪੀ ਕਪੂਰਥਲਾ ਸ੍ਰੀ ਸੰਦੀਪ ਸ਼ਰਮਾ ਹਾਜ਼ਰ ਹੋਏ | ਇਨ੍ਹਾਂ ਤੋਂ ਇਲਾਵਾ ਗੁਰਦਾਸਪੁਰ ਤੋਂ ਐਮ. ਪੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ ਅਤੇ ਕਾਂਗਰਸ ਆਗੂ ਨਿਮਿਸ਼ਾ ਮਹਿਤਾ ਮੀਟਿੰਗ ਵਿਚ ਮੌਜੂਦ ਸਨ |
ਕੈਪਸ਼ਨਾਂ :
-ਸ਼ਤਾਬਦੀ ਸਮਾਗਮਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ | ਨਾਲ ਹਨ ਸ੍ਰੀ ਸੁਨੀਲ ਜਾਖੜ, ਸ. ਨਵਤੇਜ ਸਿੰਘ ਚੀਮਾ, ਸ. ਲਾਲ ਸਿੰਘ, ਸ. ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਤੇ ਹੋ