• Home
  • ਮੁੱਖ ਮੰਤਰੀ ਪੰਜਾਬ ਦੀ ਵਕਾਲਤ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਨ ਦਿੱਲੀ ਪੁੱਜੇ

ਮੁੱਖ ਮੰਤਰੀ ਪੰਜਾਬ ਦੀ ਵਕਾਲਤ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਨ ਦਿੱਲੀ ਪੁੱਜੇ

ਚੰਡੀਗੜ੍ਹ (ਖਬਰ ਵਾਲੇ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਹਨ ,ਜਿੱਥੇ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਦੇ ਨਾਲ ਨਾਲ ਸੂਬੇ ਦੇ ਖਜ਼ਾਨੇ ਦੀ ਤਰਸਯੋਗ ਹਾਲਤ ਦੀ ਵਕਾਲਤ ਕਰਨਗੇ । ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਅੱਜ ਦੀ ਮੀਟਿੰਗ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ "ਨੀਤੀ ਆਯੋਗ " ਨਿਊ ਇੰਡੀਆ -2022 ਮਿਸ਼ਨ  ਤਹਿਤ ਬੁਲਾਈ ਗਈ ਹੈ । ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਕੇਂਦਰ ਵੱਲੋਂ ਫੰਡ ਜਾਰੀ ਕਰਵਾਉਣ ਲਈ ਅਤੇ ਪੰਜਾਬ ਦੇ ਖਜ਼ਾਨੇ ਦੀ ਤਰਸਯੋਗ ਹਾਲਤ ਬਾਰੇ ਤੋਂ ਇਲਾਵਾ  ਕਿਸਾਨਾਂ ਲਈ ਡਾ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਆਦਿ ਦਾ ਪੱਖ ਰੱਖਣਗੇ । ਇਸ ਮੌਕੇ ਮੁੱਖ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤਹਿਤ ਚੱਲ ਰਹੇ ਪ੍ਰਾਜੈਕਟਾਂ ਲਈ ਰਿਲੀਜ਼ ਕੀਤੀਆਂ ਜਾਂਦੀਆਂ ਗਰਾਂਟਾਂ ਵਿੱਚ ਦੇਰੀ ਅਤੇ ਕਟੌਤੀ ਬਾਰੇ ਵੀ ਚਰਚਾ ਕਰਨਗੇ ।