• Home
  • ਮੁੱਖ ਮੰਤਰੀ ਵਲੋਂ ਲੁਧਿਆਣਾ ‘ਚ ਹੋਏ ਸਿਲੰਡਰ ਧਮਾਕੇ ਦੀ ਮਿ੍ਤਕਾ ਦੇ ਪਰਿਵਾਰ ਨੂੰ 1 ਲੱਖ ਰੁਪਏ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦੇ ਨਿਰਦੇਸ਼

ਮੁੱਖ ਮੰਤਰੀ ਵਲੋਂ ਲੁਧਿਆਣਾ ‘ਚ ਹੋਏ ਸਿਲੰਡਰ ਧਮਾਕੇ ਦੀ ਮਿ੍ਤਕਾ ਦੇ ਪਰਿਵਾਰ ਨੂੰ 1 ਲੱਖ ਰੁਪਏ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦੇ ਨਿਰਦੇਸ਼

ਚੰਡੀਗੜ੍ਹ, 26 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੀ ਲੇਬਰ ਕਲੋਨੀ ਵਿਚ ਸਿਲੰਡਰ ਫਟਣ ਨਾਲ ਹੋਏ ਧਮਾਕੇ ਦੌਰਾਨ ਮਾਰੀ ਗਈ ਔਰਤ ਦੇ ਵਾਰਸਾਂ ਨੂੰ 1 ਲੱਖ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਅਤੇ 33 ਜ਼ਖਮੀਆਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ |
ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਜ਼ਖਮੀਆਂ ਲਈ ਮੁਫਤ ਇਲਾਜ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਪ੍ਰਦਾਨ ਕਰਵਾਉਣ |
ਮਿ੍ਤਕ ਔਰਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਚਰਨਾਂ 'ਚ ਨਿਵਾਸ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਉਨ੍ਹਾਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਵੀ ਕਾਮਨਾ ਕੀਤੀ |