• Home
  • ਮੁੱਖ ਮੰਤਰੀ ਵੱਲੋਂ ਧਮਾਕੇ ਦੀ ਜਾਂਚ ਦੇ ਹੁਕਮ- ਐਕਸ-ਗ੍ਰੇਸ਼ੀਆ ਅਤੇ ਜ਼ਖਮੀ ਲਈ ਮੁਆਵਜ਼ਾ ਐਲਾਨਿਆ

ਮੁੱਖ ਮੰਤਰੀ ਵੱਲੋਂ ਧਮਾਕੇ ਦੀ ਜਾਂਚ ਦੇ ਹੁਕਮ- ਐਕਸ-ਗ੍ਰੇਸ਼ੀਆ ਅਤੇ ਜ਼ਖਮੀ ਲਈ ਮੁਆਵਜ਼ਾ ਐਲਾਨਿਆ

ਚੰਡੀਗੜ੍ਹ, 29 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਕਬਾੜ ਡੀਲਰ ਵਾਲੀ ਥਾਂ 'ਤੇ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖਮੀ ਹੋ ਗਿਆ।
ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਮ੍ਰਿਤਕ ਦੇ ਪਰਿਵਾਰ ਲਈ ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਅਤੇ ਜ਼ਖਮੀ ਲਈ 25 ਹਜ਼ਾਰ ਰੁਪਏ ਮੁਆਵਜ਼ਾ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਵਿਕਰਮ ਸਿੰਘ ਉਰਫ ਨੋਨੂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀ ਮਨੋਹਰ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।