• Home
  • ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹ ਮਨਾਉਣ ਲਈ ਕੇਂਦਰੀ ਸਹਾਇਤਾ ਵਾਸਤੇ ਮੋਦੀ ਨੂੰ ਪੱਤਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹ ਮਨਾਉਣ ਲਈ ਕੇਂਦਰੀ ਸਹਾਇਤਾ ਵਾਸਤੇ ਮੋਦੀ ਨੂੰ ਪੱਤਰ

ਚੰਡੀਗੜ•, 3 ਜੂਨ:( ਖ਼ਬਰ ਵਾਲੇ ਬਿਊਰੋ)ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਸ਼ਾਨਦਾਰ ਤਰੀਕੇ ਨਾਲ ਮਨਾਏ ਜਾ ਰਹੇ 550ਵੇਂ ਜਨਮ ਦਿਵਸ ਸਮਾਰੋਹ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਅਤੇ ਵੱਖ ਵੱਖ ਕਸਬਿਆਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਪ੍ਰੋਗਰਾਮ ਮਨਾਏ ਜਾਣ ਲਈ ਭਾਰਤ ਸਰਕਾਰ ਤੋਂ 2145.31 ਕਰੋੜ ਰੁਪਏ ਦੀ ਸਹਾਇਤਾ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿਚ, ਮੁੱਖ ਮੰਤਰੀ ਜੋ ਸੂਬਾ ਪੱਧਰੀ ਸਮਾਰੋਹ ਆਯੋਜਿਤ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਇੱਕ ਰਾਸ਼ਟਰੀ ਸਮਾਰੋਹ ਆਯੋਜਿਤ ਕਮੇਟੀ ਬਣਾਈ ਜਾਵੇ ਜੋ ਦੇਸ਼ ਭਰ ਵਿਚ ਮਨਾਏ ਜਾ ਰਹੇ ਇਨ•ਾਂ ਇਤਿਹਾਸਕ ਸਮਾਰੋਹਾਂ ਉੱਤੇ ਨਿਗਰਾਨੀ ਰੱਖੇ।
ਮੁੱਖ ਮੰਤਰੀ ਜੋ ਛੇਤੀ ਹੀ ਇਸ ਮੁੱਦੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਨਿੱਜੀ ਤੌਰ 'ਤੇ ਪ੍ਰਧਾਨ ਮੰਤਰੀ ਨੂੰ ਮਿਲਣਗੇ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਵਿਚ ਇਹ ਸਮਾਰੋਹ ਮਨਾਉਣ ਲਈ ਇੱਕ ਸਾਲ ਦਾ ਕਲੰਡਰ ਤਿਆਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ ਤੇ ਬਟਾਲਾ (ਗੁਰਦਾਸਪੁਰ) ਵਰਗੀਆਂ ਥਾਵਾਂ ਉੱਤੇ ਸਮਾਰੋਹ ਮਨਾਉਣ ਲਈ ਮੁੱਖ ਰੂਪ ਵਿਚ ਧਿਆਨ ਕੇਂਦਰਤ ਕੀਤਾ ਜਾਵੇਗਾ ਜੋ ਕਿ ਗੁਰੂ ਨਾਨਕ ਦੇਵ ਜੀ ਨਾਲ ਬਹੁਤ ਜ਼ਿਆਦਾ ਸਬੰਧਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਗੁਰੂ ਹਰਸਹਾਏ ਕਸਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕੁਝ ਵਸਤਾਂ ਹਨ ਅਤੇ ਇਨ•ਾਂ ਸਮਾਰੋਹਾਂ ਨੂੰ ਮਨਾਉਣ ਦੇ ਹਿੱਸੇ ਵਜੋਂ ਇਨ•ਾਂ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਕਸਬਿਆਂ ਦੇ ਵਿਸ਼ੇਸ਼ ਬੁਨਿਆਦੀ ਢਾਂਚੇ ਦਾ ਵਿਕਾਸ ਕੀਤੇ ਜਾਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਨ•ਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਇਨ•ਾਂ ਇਤਿਹਾਸਕ ਸਮਾਰੋਹਾਂ ਦੇ ਮੌਕੇ ਪੰਜਾਬ ਵਿਚ ਕੁਝ ਸਮਰਪਿਤ ਵਿਸ਼ੇਸ਼ ਪ੍ਰਾਜੈਕਟ ਦੇਵੇ।
ਇਸ ਪੱਤਰ ਨੇ ਨਾਲ ਇੱਕ ਵਿਸਤ੍ਰਤ ਯਾਦਪੱਤਰ ਵੀ ਭੇਜਿਆ ਗਿਆ ਹੈ ਜਿਸ ਵਿਚ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਗੁਰੂ ਹਰਸਹਾਏ ਵਰਗੇ ਇਤਿਹਾਸਕ ਕਸਬਿਆਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 875.03 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਹ ਪ੍ਰਸਤਾਵਿਤ ਕੰਮ ਮੁੱਖ ਤੌਰ 'ਤੇ ਇਨ•ਾਂ ਕਸਬਿਆਂ ਵਿਚ ਸ਼ਹਿਰੀ ਸੜਕਾਂ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਹ ਫੰਡ ਮਕਾਨ ਅਤੇ ਸ਼ਹਿਰੀ ਮਾਮਲਿਆਂ ਅਤੇ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲਿਆਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਅੰਤਰ-ਵਿਸਵਾਸ਼ ਅਧਿਐਨ ਦੇ ਲਈ ਸ੍ਰੀ ਗੁਰੂ ਨਾਨਕ ਦੇਵ ਨੈਸ਼ਨਲ ਇੰਸਟੀਚਿਊਟ ਦੀ ਸਥਾਪਨਾ ਲਈ ਮਾਨਵੀ ਸਰੋਤ ਵਿਕਾਸ ਮੰਤਰਾਲੇ ਤੋਂ 350 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਮੰਗੀ ਹੈ। ਇਸ ਇੰਸਟੀਚਿਊਟ ਲਈ ਜ਼ਮੀਨ ਸੂਬਾ ਸਰਕਾਰ ਵੱਲੋਂ ਉਪਲਬੱਧ ਕਰਵਾਈ ਜਾਵੇਗੀ। ਇਸ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਉੱਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਪਹਿਲੇ ਸਿੱਖ ਗੁਰੂ ਅਤੇ ਸਬੰਧਤ ਧਰਮਾਂ ਦੇ ਅਧਿਐਨ ਅਤੇ ਖੋਜ ਲਈ ਮੰਚ ਮੁਹੱਈਆ ਕਰਵਾਉਣਾ ਹੈ। ਇਸ ਪ੍ਰਸਤਾਵਿਤ ਇੰਸਟੀਚਿਊਟ ਵਿਚ ਧਰਮਾਂ ਅਧਿਐਨ ਬਾਰੇ ਵੱਖ ਵੱਖ ਸਮਰਪਿਤ ਸੈਂਟਰ ਹੋਣਗੇ।
ਮੁੱਖ ਮੰਤਰੀ ਨੇ ਗੁਰਦਾਸਪੁਰ ਵਿਖੇ 500 ਬਿਸਤਰਿਆਂ ਦੇ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਸੁਪਰ ਸਪੈਸ਼ਲਟੀ ਹਸਪਤਾਲ ਦੀ ਸਥਾਪਨਾ ਲਈ 500 ਕਰੋੜ ਰੁਪਏ ਦੀ ਸਹਾਇਤਾ ਦੀ ਵੀ ਮੰਗ ਕੀਤੀ। ਉਨ•ਾਂ ਕਿਹਾ ਕਿ ਸਰਹੱਦੀ ਜ਼ਿਲਿ•ਆਂ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਸਿਹਤ ਸੁਵਿਧਾਵਾਂ ਤਸੱਲੀਬਖ਼ਸ਼ ਨਹੀਂ ਹਨ ਜਿਸ ਵਾਸਤੇ ਉਨ•ਾਂ ਨੇ ਅਤਿਆਧੁਨਿਕ ਸੁਪਰ ਸਪੈਸ਼ਲਟੀ ਹਸਪਤਾਲ ਦਾ ਪ੍ਰਸਤਾਵ ਕੀਤਾ ਹੈ ਜਿਸ ਵਿਚ ਦਿੱਲ, ਦਿਮਾਗ, ਨੈਫਰੋਲੋਜੀ, ਪੇਟ ਦੀਆਂ ਬਿਮਾਰੀਆਂ ਅਤੇ ਓਨਕੋਲੋਜੀ ਸਣੇ ਸਾਰੀਆਂ ਸੁਵਿਧਾਵਾਂ ਹੋਣਗੀਆਂ। ਇਸ ਤੋਂ ਇਲਾਵਾ 150 ਅੰਡਰ ਗਰੈਜੁਏਟ ਅਤੇ ਮੈਡੀਸਨ ਲਈ ਢੁੱਕਵੀਂ ਅਨੁਪਾਤ ਵਿਚ ਪੋਸਟ ਗਰੈਜੁਏਟ ਸੀਟਾਂ ਹੋਣਗੀਆਂ।
ਮੁੱਖ ਮੰਤਰੀ ਨੇ ਇਕ ਵਿਰਾਸਤੀ ਪਿੰਡ- ਪਿੰਡ ਬਾਰੇ ਨਾਨਕ ਦਾ- ਦੀ ਸਥਾਪਨਾ ਕਰਨ ਲਈ ਸੱਭਿਆਚਾਰਕ ਮੰਤਰਾਲੇ ਕੋਲੋਂ 200 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਹੈ। ਇਹ ਪਿੰਡ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਜੀਵਨ ਨੂੰ ਦਰਸਾਵੇਗਾ। ਇਹ ਪ੍ਰਸਤਾਵਿਤ ਪਿੰਡ ਸੁਲਤਾਨਪੁਰ ਲੋਧੀ ਵਿਖੇ 75-100 ਏਕੜ ਰਕਬੇ ਵਿਚ ਸਥਾਪਤ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਇਸ ਦੇ ਆਲੇ-ਦੁਆਲੇ ਚਾਰ ਦੀਵਾਰੀ ਹੋਵੇਗੀ ਅਤੇ ਇਹ 15ਵੀਂ/16ਵੀਂ ਸਦੀ ਦਾ ਇਕ ਪਿੰਡ ਹੋਵੇਗਾ। ਇਸ ਵਿਚ ਕੁਝ ਮਕਾਨ ਬਣਾਏ ਜਾਣਗੇ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਵਿਸ਼ੇਸ਼ ਘਟਨਾਵਾਂ ਨੂੰ ਦਰਸਾਉਣਗੇ। ਇਹ ਵਿਰਾਸਤੀ ਪਿੰਡ ਇੱਕ ਬਹੂ-ਅਨੁਸਾਸ਼ਤੀ ਪ੍ਰਾਜੈਕਟ ਦਾ ਹਿੱਸਾ ਹੋਵੇਗਾ। ਇਸ ਵਿਚ ਕਾਂਜਲੀ ਵੈਟਲੈਂਡ ਅਤੇ ਪਵਿੱਤਰ ਕਾਲੀ ਬੇਈਂ ਦੀ ਮੁੜ ਸੁਰਜੀਤੀ ਅਤੇ ਵਿਕਾਸ ਵੀ ਸ਼ਾਮਲ ਹੋਵੇਗਾ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਪੰਜਾਬ ਦੇ 15 ਜ਼ਿਲਿ•ਆਂ ਵਿਚ 40 ਹੋਰ ਵਿਰਾਸਤੀ ਪਿੰਡ ਬਣਾਉਣ ਲਈ 100 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਨ•ਾਂ ਥਾਵਾਂ ਉੱਤੇ ਪਹਿਲੇ ਗੁਰੂ ਬਹੁਤ ਵਾਰੀ ਗਏ ਸਨ। ਸੂਬਾ ਸਰਕਾਰ ਇਨ•ਾਂ 40 ਵਿਰਾਸਤੀ ਪਿੰਡਾਂ ਨੂੰ ਸੁਵਿਧਾਵਾਂ ਦੇ ਬੁਨਿਆਦੀ ਮਾਪਦੰਡਾਂ ਦੇ ਅਧਾਰਤ ਵਿਕਸਤ ਕਰਨਾ ਚਾਹੁੰਦੀ ਹੈ ਜਿਨ•ਾਂ ਵਿਚ ਇੱਕ ਪ੍ਰਾਈਮਰੀ/ਮਿਡਲ/ਹਾਇਅਰ ਸਕੈਂਡਰੀ ਸਕੂਲ, ਇੱਕ ਪੀ.ਐਚ.ਸੀ, ਇੱਕ ਪਸ਼ੂ ਹਸਪਤਾਲ ਅਤੇ ਇੱਕ ਆਂਗਨਵਾੜੀ ਕੇਂਦਰ ਹੋਵੇਗਾ। ਇਨ•ਾਂ ਪਿੰਡਾਂ ਨੂੰ ਆਰਥਿਕ ਸਰਗਰਮੀਆਂ ਦੇ ਧੁਰੇ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਇਨ•ਾਂ ਵਿਚ ਇਕ ਦਿਹਾਤੀ 'ਹੱਟ' ਅਤੇ ਸਹਿਕਾਰੀ ਸੇਵਾ ਅਤੇ ਇੱਕ ਹੁਨਰ ਵਿਕਾਸ ਕੇਂਦਰ ਹੋਵੇਗਾ।
ਇੱਕ ਸਾਲ ਚੱਲਣ ਵਾਲੇ ਪ੍ਰਸਤਾਵਿਤ ਸਮਾਰੋਹ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੀ ਵੀ ਮੰਗ ਕੀਤੀ ਗਈ ਹੈ ਜਿਸ ਦੇ ਨਾਲ ਨਨਕਾਣਾ ਸਾਹਿਬ ਜਾਂ ਵਾਹਗਾ ਸਰਹੱਦ ਤੋਂ ਇਕ ਨਗਰ ਕੀਰਤਨ ਸ਼ੁਰੂ ਕੀਤਾ ਜਾਵੇਗਾ। ਇਸ ਦਾ ਮੁੱਖ ਸਮਾਰੋਹ ਸੁਲਤਾਨਪੁਰ ਲੋਧੀ ਹੋਵੇਗਾ ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਨੇੜੀਓਂ ਜੁੜੇ ਰਹੇ ਹਨ। ਨਗਰ ਕੀਰਤਨ ਅਤੇ ਸਮਾਰੋਹ ਡੇਰਾ ਬਾਬਾ ਨਾਨਕ ਜੋ ਕਿ ਕਰਤਾਰਪੁਰ (ਹੁਣ ਪਾਕਿਸਤਾਨ) ਦੇ ਨੇੜੇ ਹੈ ਵਿਖੇ ਸਮਾਪਤ ਹੋਵੇਗਾ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਪ੍ਰਕਾਸ਼ ਧਾਰਿਆ ਸੀ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਸੈਮੀਨਾਰ, ਸੰਪੋਜ਼ਿਅਮ, ਪ੍ਰਦਰਸ਼ਨੀਆਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਆਦਿ ਵਿਚ ਇਸ ਇਤਿਹਾਸਕ ਸਮਾਰੋਹ ਨਾਲ ਸਬੰਧਤ ਮੁਕਾਬਲੇ ਵੀ ਕਰਵਾਏ ਜਾਣ ਦਾ ਪ੍ਰਸਤਾਵ ਹੈ। ਇਨ•ਾਂ ਸਮਾਰੋਹਾਂ ਵਿਚ ਬਹੁਤ ਸਾਰੀਆਂ ਉੱਘੀਆਂ ਰਾਸ਼ਟਰੀ ਸਖ਼ਸ਼ੀਅਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।