• Home
  • ਮੇਘਾਲਿਆ ਦੇ ਮੁੱਖ ਮੰਤਰੀ ਵੱਲੋਂ ਨਾਲ ਗੱਲਬਾਤ- ਫਿਰਕੂ ਝਗੜਿਆਂ ਦੇ ਸੰਦਰਭ ਵਿਚ ਸਥਿਤੀ ਤੋਂ ਜਾਣੂ ਕਰਵਾਇਆ

ਮੇਘਾਲਿਆ ਦੇ ਮੁੱਖ ਮੰਤਰੀ ਵੱਲੋਂ ਨਾਲ ਗੱਲਬਾਤ- ਫਿਰਕੂ ਝਗੜਿਆਂ ਦੇ ਸੰਦਰਭ ਵਿਚ ਸਥਿਤੀ ਤੋਂ ਜਾਣੂ ਕਰਵਾਇਆ

ਚੰਡੀਗੜ•, 2 ਜੂਨ: ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਸ਼ੁੱਕਰਵਾਰ ਰਾਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿਚ ਫਿਰਕੂ ਝਗੜਿਆਂ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ।
ਸ੍ਰੀ ਸੰਗਮਾ ਨੇ ਰਾਤ 10.30 ਵਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਟੈਲੀਫੋਨ ਕਰਕੇ ਫਿਰਕੂ ਹਿੰਸਾ ਦੇ ਸੰਦਰਭ ਵਿਚ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ•ਾਂ ਦੱਸਿਆ ਕਿ ਇਹ ਇਕ ਮਾਮੂਲੀ ਜਿਹੇ ਝਗੜੇ ਕਾਰਨ ਉਤਪਨ ਹੋਈੇ ਅਤੇ ਇਸ ਤੋਂ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਸਿੱਖ ਭਾਈਚਾਰਾ ਹਮਲੇ ਹੇਠ ਹੈ।
ਇਸ ਸਬੰਧ ਵਿਚ ਫੈਲੀਆਂ ਅਫਵਾਹਾਂ ਦੇ ਸੰਦਰਭ ਵਿਚ ਸੰਗਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਗੁਰਦੁਆਰੇ ਜਾਂ ਸਿੱਖ ਸੰਸਥਾ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਇਨ•ਾਂ ਘਟਨਾਵਾਂ ਉੱਤੇ ਚਿੰਤਾ ਪ੍ਰਗਟ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਸਥਿਤੀ ਅੱਗੇ ਹੋਰ ਖਰਾਬ ਨਹੀਂ ਹੋਵੇਗੀ। ਮੇਘਾਲਿਆ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸਥਿਤੀ ਉਪਰ ਨਿਗਰਾਨੀ ਰੱਖ ਰਹੇ ਹਨ। ਉਨ•ਾਂ ਭਰੋਸਾ ਦਿਵਾਇਆ ਕਿ ਅੱਗੇ ਕੋਈ ਵੀ ਘਟਨਾ ਨਹੀਂ ਹੋਵੇਗੀ ਅਤੇ ਨਾ ਹੀ ਕੋਈ ਤਨਾਅ ਪੈਦਾ ਹੋਣ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਪਿਛਲੇ ਸਮੇਂ ਦੌਰਾਨ ਸਿੱਖਾਂ ਉੱਤੇ ਹੋਏ ਹਮਲੇ ਗੰਭੀਰ ਚਿੰਤਾ ਦਾ ਮਾਮਲਾ ਹੈ। ਇਸ ਤਰ•ਾਂ ਦੀਆਂ ਘਟਨਾਵਾਂ ਫਿਰਕੂ ਵੰਡ ਪੈਦਾ ਕਰਦੀਆਂ ਹਨ ਜੋ ਕਿ ਦੇਸ਼ ਲਈ ਠੀਕ ਨਹੀਂ ਹਨ।
ਸ੍ਰੀ ਸੰਗਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਇਸ ਸਮੇਂ ਸਥਿਤੀ ਨਿਯੰਤਰਣ ਹੇਠ ਹੈ ਅਤੇ ਕੋਈ ਵੀ ਨਵਾਂ ਝਗੜਾ ਪੈਦਾ ਹੋਣ ਤੋਂ ਰੋਕਣ ਲਈ ਫੌਜ ਨੂੰ ਤਿਆਰ ਰਹਿਣ ਲਈ ਆਖਿਆ ਗਿਆ ਹੈ। ਉਨ•ਾਂ ਨੇ ਮੁੱਖ ਮੰਤਰੀ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਉਨ•ਾਂ ਦੀ ਸਰਕਾਰ ਸੂਬੇ ਵਿਚ ਸਾਰੇ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਤਰ•ਾਂ ਦੀਆਂ ਘਟਨਾਵਾਂ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਹਮਰੁਤਬਾ ਨੂੰ ਬੇਨਤੀ ਕੀਤੀ ਕਿ ਉਹ ਉਨ•ਾਂ ਨੂੰ ਸਥਿਤੀ ਬਾਰੇ ਜਾਣਕਾਰੀ ਦਿੰਦੇ ਰਹਿਣ। ਉਨ•ਾਂ ਨੇ ਤਨਾਅ ਨੂੰ ਖਤਮ ਕਰਨ ਲਈ ਹਰ ਤਰ•ਾਂ ਦੀ ਲੋੜੀਂਦੀ ਮਦਦ ਦੇਣ ਦੀ ਪੇਸ਼ਕਸ਼ ਕੀਤੀ।