• Home
  • ਮੰਤਰੀ ਮੰਡਲ ਦੀ ਮੀਟਿੰਗ ਅੱਜ-ਮਾਈਨਿੰਗ ਤੇ ਸਿੱਖਿਆ ਪਾਲਿਸੀ ਬਾਰੇ ਹੋਵੇਗੀ ਚਰਚਾ !

ਮੰਤਰੀ ਮੰਡਲ ਦੀ ਮੀਟਿੰਗ ਅੱਜ-ਮਾਈਨਿੰਗ ਤੇ ਸਿੱਖਿਆ ਪਾਲਿਸੀ ਬਾਰੇ ਹੋਵੇਗੀ ਚਰਚਾ !

ਚੰਡੀਗੜ੍ਹ ,8ਮਈ (ਪਰਮਿੰਦਰ ਸਿੰਘ ਜੱਟਪੁਰੀ )

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਦੀ ਮੀਟਿੰਗ ਹੋਵੇਗੀ ।

ਸੂਤਰਾਂ ਮੁਤਾਬਿਕ ਪਤਾ ਲੱਗਾ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿੱਚ ਬਾਅਦ 3 ਵਜੇ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਚ ਮਾਈਨਿੰਗ ਬਾਰੇ ਫ਼ੈਸਲਾ ਕੀਤਾ ਜਾਵੇਗਾ ,ਕਿਉਂਕਿ ਮਾਈਨਿੰਗ ਬਾਰੇ ਬਣਾਈ ਗਈ ਸਬ ਕਮੇਟੀ ਦੇ ਮੁਖੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮਾਈਨਿੰਗ ਬਾਰੇ ਅੰਤਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ ਗਈ ਸੀ ।ਜਿਸ ਵਿੱਚ ਰੇਤੇ ਦੀਆਂ ਬਾਜ਼ਾਰੂ ਕੀਮਤਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ ।ਇਹ ਵੀ ਪਤਾ ਲੱਗਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਸਿੱਖਿਆ ਪਾਲਸੀ ਤੇ ਅਧਿਆਪਕਾਂ ਦੀਆਂ ਬਦਲੀਆਂ ਲਈ ਰੱਖਿਆ ਗਈਆਂ ਸ਼ਰਤਾਂ ਬਾਰੇ ਵੀ ਚਰਚਾ ਹੋਵੇਗੀ ।
ਅੱਜ ਦੀ ਇਸ ਮੀਟਿੰਗ ਵਿੱਚ ਹੋਰ ਵੀ ਬਹੁਤ ਸਾਰੇ ਮਾਮਲੇ ਵਿਚਾਰਨ ਯੋਗ ਦੱਸੇ ਜਾ ਰਹੇ ਹਨ ।