• Home
  • ਰਘਬੀਰ ਸਿੰਘ ਸਹਾਰਨਮਾਜਰਾ ਪੁਲਿਸ ਜਿਲਾ ਖੰਨਾ ਦੇ ਪ੍ਰਧਾਨ ਨਿਯੁਕਤ

ਰਘਬੀਰ ਸਿੰਘ ਸਹਾਰਨਮਾਜਰਾ ਪੁਲਿਸ ਜਿਲਾ ਖੰਨਾ ਦੇ ਪ੍ਰਧਾਨ ਨਿਯੁਕਤ

ਚੰਡੀਗੜ30 ਅਪ੍ਰੈਲ-(ਪਰਮਿੰਦਰ ਸਿੰਘ ਜੱਟਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਲੁਧਿਆਣਾ ਜਿਲੇ ਨਾਲ ਸਬੰਧਤ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਮੈਂਬਰ ਐਸ.ਜੀ.ਪੀ.ਸੀ ਸ. ਰਘਬੀਰ ਸਿੰਘ ਸਹਾਰਨਮਾਜਰਾ ਨੂੰ ਪਾਰਟੀ ਦੇ ਪੁਲਿਸ ਜਿਲਾ ਖੰਨਾ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। । ਇਹ ਐਲਾਨ .ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਰਣਜੀਤ ਸਿੰਘ ਤਲਵੰਡੀ ,ਸੰਤਾ ਸਿੰਘ ਉਮੈਦਪੁਰ, ਸ਼ਰਨਜੀਤ ਸਿੰਘ ਢਿੱਲੋਂ, ਸ. ਈਸ਼ਰ ਸਿੰਘ ਮਿਹਰਬਾਨ ਅਤੇ ਹੋਰ ਸਥਾਨਕ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ।
ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱÎਸਿਆ ਕਿ ਸ. ਸੰਤਾ ਸਿੰਘ ਉਮੈਦਪੁਰੀ ਦੀਆਂ ਵਡਮੁੱਲੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਉਹਨਾਂ ਦੀ ਅਗਲੀ ਜਿੰਮੇਵਾਰੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲਦੀ ਤੈਅ ਕਰ ਲਈ ਜਾਵੇਗੀ।