• Home
  • ਰਤਨ ਗਰੁੱਪ ਵਿਚ ਕੌਮਾਂਤਰੀ ਨਰਸ ਦਿਵਸ ਮਨਾਇਆ

ਰਤਨ ਗਰੁੱਪ ਵਿਚ ਕੌਮਾਂਤਰੀ ਨਰਸ ਦਿਵਸ ਮਨਾਇਆ

ਮੁਹਾਲੀ- ਰਤਨ ਗਰੁੱਪ ਆਫ਼ ਇਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਵੱਲੋਂ ਅੰਤਰ ਰਾਸ਼ਟਰੀ ਨਰਸ ਦਿਵਸ ਕੈਂਪਸ ਵਿਚ ਧੂਮਧਾਮ ਨਾਲ ਮਨਾਇਆ ਗਿਆ। ਫੋਰੈਂਸ ਨਾਈਏਂਗਲ ਦੀ ਯਾਦ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਕਾਲਜ ਦੇ ਐਡੋਟੋਰੀਅਮ ਵਿਚ ਰੱਖ ਗਏ ਰੰਗਾ ਰੰਗ ਸਮਾਗਮ ਵਿਚ ਗਰੁੱਪ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਬਿਹਤਰੀਨ ਨਾਚ ਪੇਸ਼ ਕੀਤੇ। ਇਸ ਦੇ ਨਾਲ ਹੀ ਨਰਸਿੰਗ ਵਿਦਿਆਰਥਣਾਂ ਵੱਲੋਂ ਨਰਸਿੰਗ ਪੇਸ਼ੇ ਤੇ ਆਧਾਰਿਤ ਲਘੂ ਨਾਟਕ ਦਾ ਮੰਚਨ ਕੀਤਾ ਗਿਆ। ਜਦ ਕਿ ਸਟੇਜ ਤੋਂ ਹੱਟ ਕੇ ਫਨ ਗੇਮਜ਼, ਨਰਸਿੰਗ ਕਿੱਤੇ ਸਬੰਧੀ ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ। ਚੇਅਰਮੈਨ ਅਗਰਵਾਲ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਨਰਸਿੰਗ ਦੇ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ-ਭਲਾਈ ਕਿੱਤਾ ਦੱਸਿਆ। ਇਸ ਮੌਕੇ ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵੀ ਵਿਦਿਆਰਥੀਆਂ ਨਾਲ ਨਰਸਿੰਗ ਕਿੱਤੇ ਦੇ ਇਤਿਹਾਸ ਅਤੇ ਸਮਾਜ ਨੂੰ ਇਸ ਦੀ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ ਨੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆਂ ਕਿ ਰਤਨ ਗਰੁੱਪ ਦੇ ਵਿਦਿਆਰਥੀ ਹਰ ਸਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਆਮ ਲੋਕਾਂ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹਨ। ਇਸ ਸਾਲ ਵਿਚ ਨਰਸਿੰਗ ਦਿਹਾੜੇ ਮੌਕੇ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿਚ ਵਿਦਿਆਰਥੀ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਸਮਾਗਮ ਦੇ ਅਖੀਰ ਵਿਚ ਮੁੱਖ ਮਹਿਮਾਨ ਵੱਲੋਂ ਬਿਹਤਰੀ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।