• Home
  • ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ•, 9 ਮਈ
ਸਹਿਕਾਰਤਾ ਵਿਭਾਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਪੂਰੀ ਤਰ•ਾਂ ਸਮਰੱਥ ਹੈ ਅਤੇ ਇਸ ਲਈ ਵਿਭਾਗ ਦੇ ਸਾਰੇ ਸਹਿਕਾਰੀ ਅਦਾਰਿਆਂ ਨੂੰ ਪੈਰਾਂ ਸਿਰ ਕਰਨਾ ਪਵੇਗਾ ਅਤੇ ਵਿਭਾਗ ਵੱਲੋਂ ਬਣਦੀਆਂ ਦੇਣਦਾਰੀਆਂ ਦੀ ਰਿਕਵਰੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਾ ਪਵੇਗਾ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹਾਊਸਫੈਡ ਪੰਜਾਬ ਦਾ ਰੀਵਿਊ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ•ਾਂ ਕਿਹਾ ਕਿ ਰਿਕਵਰੀ ਕਰਨ ਵਿੱਚ ਕੋਤਾਹੀ ਕਰਨ ਵਾਲਿਆਂ ਸਖਤ ਕਾਰਵਾਈ ਕੀਤੀ ਜਾਵੇਗੀ।
ਸ. ਰੰਧਾਵਾ ਨੇ ਹਾਊਸਫੈਡ ਦੀ ਨਾਜ਼ੁਕ ਹਾਲਤ 'ਤੇ ਚਿੰਤਾ ਜ਼ਾਹਰ ਕਰਦਿਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਾਊਸਫੈਡ ਪੰਜਾਬ ਦੇ ਨਾਲ ਲੱਗਦੀਆਂ ਸਭਾਵਾਂ ਦੀ ਵਸੂਲੀ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਸਭਾਵਾਂ ਦੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇ ਕਿ ਜੇਕਰ ਉਹ ਆਪਣੇ ਵੱਲ ਲੱਗਦੇ ਕਰਜ਼ੇ ਦੀ ਵਸੂਲੀ ਨਿਯਮਾਂ ਅਨੁਸਾਰ ਨਹੀਂ ਕਰਦੇ ਤਾਂ ਉਨ•ਾਂ ਵਿਰੁੱਧ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 
ਸਹਿਕਾਰਤਾ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਹਾਊਸਫੈਡ ਦਾ ਕੋਈ ਕਰਮਚਾਰੀ ਵਸੂਲੀ/ਸੌਂਪੀ ਗਈ ਡਿਊਟੀ ਵਿਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ• ਦੀ ਹੱਡੀ ਹੈ ਕਿਉਂਕਿ ਇਹ ਵਿਭਾਗ ਸਿੱਧਾ ਕਿਸਾਨਾਂ ਤੇ ਪਿੰਡਾਂ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਏ.ਐਸ.ਬੈਂਸ, ਪੰਜਾਬ ਕੇਂਦਰੀ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਐਚ.ਐਸ.ਸਿੱਧੂ ਵੀ ਹਾਜ਼ਰ ਸਨ।