• Home
  • ਲੁਧਿਆਣਾ ਬਣੇਗਾ ਸੂਬੇ ਦਾ ਸਰਬੋਤਮ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ ਬਣੇਗਾ ਸੂਬੇ ਦਾ ਸਰਬੋਤਮ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ-ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 28 ਅਪ੍ਰੈੱਲ -ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਲੁਧਿਆਣਾ ਨੂੰ ਸੂਬੇ ਦਾ ਸਰਬੋਤਮ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਵਾਲੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਪੰਜਾਬ ਸਰਕਾਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਵਚਨਬੱਧ ਹੈ। ਉਹ ਕੈਬਨਿਟ ਮੰਤਰੀ ਹੋਣ ਦੇ ਨਾਤੇ ਇਸ ਸ਼ਹਿਰ ਨੂੰ ਵਿਕਸਤ ਕਰਨ ਹਰ ਸੰਭਵ ਯਤਨ ਕਰ ਰਹੇ ਹਨ। ਇਹ ਵਿਚਾਰ ਉਨ•ਾਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਉਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਉਨ•ਾਂ ਨਾਲ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਆਸ਼ੂ ਵੱਲੋਂ ਜਿਨ•ਾਂ ਸੜਕ ਪ੍ਰੋਜੈਕਟਾਂ ਦੇ ਕੰਮ ਸ਼ੁਰੂ ਕਰਵਾਏ ਗਏ, ਉਨ•ਾਂ ਵਿੱਚ ਜੋਸ਼ੀ ਨਗਰ ਸਥਿਤ ਨਾਲਾ ਸੜਕ (ਵਾਰਡ ਨੰਬਰ 81), ਕੋਹਿਨੂਰ ਪਾਰਕ (ਵਾਰਡ ਨੰਬਰ 74) ਅਤੇ ਸ਼ਹੀਦ ਕਰਨੈਲ ਸਿੰਘ ਨਗਰ (ਵਾਰਡ ਨੰਬਰ 70) ਸ਼ਾਮਿਲ ਹਨ। ਵਾਰਡ ਨੰਬਰ 81 ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ, ਵਾਰਡ ਨੰਬਰ 74 ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਅਤੇ ਵਾਰਡ ਨੰਬਰ 70 ਵਿੱਚ 86 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਇਹ ਵਿਕਾਸ ਕਾਰਜ ਜਲਦ ਹੀ ਮੁਕੰਮਲ ਕੀਤੇ ਜਾਣਗੇ। ਸ਼ਹਿਰ ਦੇ ਵਿਕਾਸ ਲਈ ਬਕਾਇਦਾ ਖਾਕਾ ਤਿਆਰ ਕਰ ਲਿਆ ਗਿਆ ਹੈ, ਜਿਸ ਤਹਿਤ ਸਾਰੇ ਵਿਕਾਸ ਕੰਮ ਪੜਾਅ ਵਾਰ ਮੁਕੰਮਲ ਕੀਤੇ ਜਾਣਗੇ।
ਇਸ ਮੌਕੇ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਉਨ•ਾਂ ਨੇ ਖੁਦ ਤਿੰਨ ਵਾਰ ਕੌਂਸਲਰ ਬਣਕੇ ਸ਼ਹਿਰਵਾਸੀਆਂ ਦੀ ਸੇਵਾ ਕੀਤੀ ਹੈ ਅਤੇ ਉਨ•ਾਂ ਨੂੰ ਸ਼ਹਿਰਵਾਸੀਆਂ ਦੀ ਲੋੜਾਂ ਦਾ ਬਾਖ਼ੂਬੀ ਪਤਾ ਹੈ। ਪਿਛਲੇ ਦੋ ਦਹਾਕਿਆਂ ਤੋਂ ਉਹ ਸਮਾਜਿਕ ਤੌਰ 'ਤੇ ਸ਼ਹਿਰ ਵਿੱਚ ਵਿਚਰ ਕੇ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਸ੍ਰੀ ਹੇਮਰਾਜ ਅਗਰਵਾਲ, ਕੌਂਸਲਰ ਸ੍ਰੀਮਤੀ ਰਾਸ਼ੀ ਅਗਰਵਾਲ, ਸ੍ਰੀ ਮਹਾਰਾਜ ਸਿੰਘ ਰਾਜੀ, ਸ੍ਰੀ ਪੰਕਜ ਸ਼ਰਮਾ, ਸ੍ਰ. ਦਿਲਰਾਜ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।