• Home
  • ਲੋਕ ਨਿਰਮਾਣ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਨੂੰ ਟੋਲ ਪਲਾਜ਼ਿਆਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ

ਲੋਕ ਨਿਰਮਾਣ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਨੂੰ ਟੋਲ ਪਲਾਜ਼ਿਆਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ

ਚੰਡੀਗੜ•, 1 ਮਈ:
ਪੰਜਾਬ ਦੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਸੂਬਾ ਪੱਧਰੀ ਮੀਟਿੰਗ ਵਿਚ ਸ੍ਰੀ ਸਿੰਗਲਾ ਨੇ ਕਿਹਾ ਕਿ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ•ਾਂ ਖੁਦ ਕੁਝ ਟੋਲ ਪਲਾਜ਼ੇ ਚੈੱਕ ਕੀਤੇ ਹਨ ਅਤੇ ਉੱਥੇ ਸਹੂਲਤਾਂ ਦੀ ਭਾਰੀ ਕਮੀ ਦੇਖਣ ਨੂੰ ਮਿਲੀ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ-ਸਮੇਂ 'ਤੇ  ਟੋਲ ਪਲਾਜ਼ਿਆਂ ਦੀ ਚੈਕਿੰਗ ਕੀਤੀ ਜਾਵੇ। ਉਨ•ਾਂ ਕਿਹਾ ਕਿ ਇਸ ਸਬੰਧ ਵਿਚ ਅਣਗਹਿਲੀ ਵਰਤਣ ਵਾਲੇ ਟੋਲ ਪਲਾਜ਼ਿਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਸ੍ਰੀ ਸਿੰਗਲਾ ਨੇ ਸੁਝਾਅ ਦਿੱਤਾ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਤ ਜਾਣਕਾਰੀ ਬੋਰਡ ਲਗਾ ਕੇ ਦਿੱਤੀ ਜਾਵੇ ਅਤੇ ਇਸ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ਰਾਹੀਂ ਵੀ ਸਾਂਝਾ ਕੀਤਾ ਜਾਵੇ। ਉਨ•ਾਂ ਸੜਕਾਂ ਦੀ ਸਮੇਂ ਸਿਰ ਮੁਰੰਮਤ ਕਰਨ ਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਸ੍ਰੀ ਸਿੰਗਲਾ ਨੇ ਇਕ ਵਾਰ ਫੇਰ ਦੋਹਰਾਇਆ ਕਿ ਭ੍ਰਿਸ਼ਟਾਚਾਰੀਆਂ ਅਤੇ ਕੁਆਲਿਟੀ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਕੁਆਲਿਟੀ ਸੁਨਿਸ਼ਚਿਤ ਕਰਨ ਲਈ ਬਹੁਤ ਜਲਦ ਹੀ ਜ਼ਰੂਰੀ ਮਸ਼ੀਨਰੀ ਵੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੀ ਲੋੜੀਂਦੀ ਸਿਖਲਾਈ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ•ਾਂ ਸਥਾਨਕ ਠੇਕੇਦਾਰਾਂ ਨੂੰ ਵਧੇਰੇ ਮੌਕੇ ਦੇਣ ਦੀ ਗੱਲ ਵੀ ਕਹੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਵਿਕਾਸ ਪ੍ਰੋਜੈਕਟ ਦੀ ਨਿਰਧਾਰਿਤ ਸਮਾਂ ਸੀਮਾ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸੁਧਾਰ ਦੀ ਗੁੰਜਾਇਸ਼ ਨੂੰ ਵੀ ਸਾਹਮਣੇ ਰੱਖਿਆ ਜਾਵੇ। ਉਨ•ਾਂ ਵਿਭਾਗ ਦੇ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਨੁਸਾਰ ਪੰਜਾਬ ਦੇ ਸੜਕੀ ਨੈੱਟਵਰਕ ਨੂੰ ਅੱਵਲ ਦਰਜੇ ਦਾ ਬਣਾਉਣ ਲਈ ਸਾਰਥਕ ਹੰਭਲੇ ਮਾਰੇ ਜਾਣ। ਸ੍ਰੀ ਸਿੰਗਲਾ ਨੇ ਵਿਭਾਗ ਦੇ ਸਮੂਹ ਕਾਰਜ ਨੂੰ ਕੰਪਿਊਟਰੀਕ੍ਰਿਤ ਕਰਨ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਅਧਿਕਾਰੀਆਂ ਤੋਂ ਵਿਭਾਗ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਲਏ ਗਏ ਅਤੇ ਵੱਖ-ਵੱਖ ਮਸਲਿਆਂ ਅਤੇ ਸਮੱਸਿਆਵਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਅਤੇ ਸਪੈਸ਼ਲ ਸਕੱਤਰ ਸ੍ਰੀਮਤੀ ਮਾਧਵੀ ਕਟਾਰੀਆ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਪੰਜਾਬ ਦੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਚੰਡੀਗੜ• ਵਿਖੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਵਿਖੇ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ।