• Home
  • ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਐਕਸੀਅਨ ਅਤੇ ਐਸ.ਡੀ.ਓ. ਮੁਅੱਤਲ

ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਐਕਸੀਅਨ ਅਤੇ ਐਸ.ਡੀ.ਓ. ਮੁਅੱਤਲ

ਚੰਡੀਗੜ-(ਖਬਰ ਵਾਲੇ ਬਿਊਰੋ) ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ 'ਚ ਸਖ਼ਤ ਕਦਮ ਚੁੱਕਦਿਆਂ ਵਾਤਾਵਰਣ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ।  ਸ੍ਰੀ ਸੋਨੀ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਦਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ। ਉਨ•ਾਂ ਦੱਸਿਆ ਕਿ ਇਨ•ਾਂ ਅਧਿਕਾਰੀਆਂ ਵਲੋਂ ਸਮੇਂ ਸਮੇਂ 'ਤੇ ਕੀਤੀ ਜਾਣ ਵਾਲੀ ਚੈਕਿੰਗ 'ਚ ਕੁਤਾਹੀ ਵਰਤੀ ਗਈ, ਜਿਸ ਕਾਰਨ ਬਿਆਸ ਦਰਿਆ ਵਿੱਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ। ਉਨ•ਾਂ ਦੱਸਿਆ ਕਿ ਇਸ ਕੁਤਾਹੀ ਕਾਰਨ ਜਲ ਅਤੇ ਜਲ ਜੀਵਨ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਸ੍ਰੀ ਸੋਨੀ ਨੇ ਵਾਤਾਵਰਣ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਖੇਤਰਾਂ ਵਿੱਚ ਨਿਯਮਿਤ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਨਅਤੀ ਅਦਾਰਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ।  ਸ੍ਰੀ ਸੋਨੀ ਨੇ ਸੂਬੇ ਵਿੱਚ ਚੱਲ ਰਹੇ ਸਮੂਹ ਹੋਰਨਾਂ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਯੂਨਿਟਾਂ ਵਿਚਲੀਆਂ ਊਣਤਾਈਆਂ ਨੂੰ ਵਾਤਾਵਰਣ ਵਿਭਾਗ ਦੇ ਨਿਯਮਾਂ ਮੁਤਾਬਕ ਸਹੀ ਕਰ ਲੈਣ। ਉਨ•ਾਂ ਕਿਹਾ ਕਿ ਕਿਸੇ ਵੀ ਸਨਅਤ ਨੂੰ ਉਦਯੋਗਿਕ ਰਹਿੰਦ ਖੂੰਹਦ ਦਰਿਆਵਾਂ ਅਤੇ ਨਾਲਿਆਂ ਵਿੱਚ ਸੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।  ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਪੱਖੀ ਹੈ ਪਰ ਕਿਸੇ ਵੀ ਉਦਯੋਗ ਨੂੰ ਜਾਂ ਵਿਅਕਤੀ ਵਿਸ਼ੇਸ਼ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਅਗਿਆ ਨਹੀਂ ਦਿੱਤੀ ਜਾ ਸਕਦੀ। ਵਾਤਾਵਰਣ ਮੰਤਰੀ ਨੇ ਸੂਬਾ ਸਰਕਾਰ ਨੇ ਪੰਜਾਬ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦਿਸ਼ਾ ਵਿੱਚ ਵਾਤਾਵਰਣ ਵਿਭਾਗ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।