• Home
  • ਵਿਜੀਲੈਂਸ ਦੀ ਮੁਹਿੰਮ ਜਾਰੀ -ਅੱਜ ਪਟਵਾਰੀ ਵੱਢੀ ਲੈਂਦਾ ਫੜਿਆ

ਵਿਜੀਲੈਂਸ ਦੀ ਮੁਹਿੰਮ ਜਾਰੀ -ਅੱਜ ਪਟਵਾਰੀ ਵੱਢੀ ਲੈਂਦਾ ਫੜਿਆ


ਚੰਡੀਗੜ•, 29 ਮਈ:(ਖ਼ਬਰ ਵਾਲੇ ਬਿਊਰੋ ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਥੇਹੜੀ, ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਪੁਸ਼ਪਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥੇਹੜੀ, ਜਿਲਾ ਸ੍ਰ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਪੁਸ਼ਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਸੁਰਜੀਤ ਸਿੰਘ ਵਾਸੀ ਪਿੰਡ ਥੇਹੜੀ, ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਜਮੀਨ ਦਾ ਇੰਤਕਾਲ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।