• Home
  • ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 18 ਅਪ੍ਰੈਲ : - (ਖ਼ਬਰ ਵਾਲੇ ਬਿਊਰੋ )ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਰਾਏ ਅਮਾਨਤ ਖਾਂ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਅੰਗਰੇਜ ਸਿੰਘ (ਨੰ: 826/ਤਰਨਤਾਰਨ) ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਪਿੰਡ ਭੂਸੇ, ਜ਼ਿਲ•ਾ ਤਰਨਤਾਰਨ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਚਾਚੇ ਦੇ ਹੋਏ ਝਗੜੇ ਦਾ ਰਾਜੀਨਾਮਾ ਕਰਾਉਣ ਬਦਲੇ  5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3000 ਰੁਪਏ ਵਿਚ ਤੈਅ ਹੋਇਆ ਹੈ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 1500 ਰੁਪਏ ਰਿਸ਼ਵਤ ਵਜੋਂ ਦੇ ਚੁੱਕਾ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।