• Home
  • ਲੁਧਿਆਣਾ ਵਿਖੇ ਵਿਜੀਲੈਂਸ ਵਲੋਂ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਲੁਧਿਆਣਾ ਵਿਖੇ ਵਿਜੀਲੈਂਸ ਵਲੋਂ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 28 ਅਪ੍ਰੈਲ: -ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਡਾਬਾ ਲੁਹਾਰਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਇਕ ਪਟਵਾਰੀ ਅਤੇ ਉਸਵਲੋਂ ਆਪਣੇ ਨਾਲ ਰੱਖੇ ਇਕ ਪ੍ਰਾਇਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

          ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਗੁਰਨਾਮ ਸਿੰਘ, ਮਾਲ ਹਲਕਾ ਡਾਬਾ ਲੁਹਾਰਾ, ਲੁਧਿਆਣਾ ਅਤੇ ਪ੍ਰਾਇਵੇਟ ਵਿਅਕਤੀ ਮਨਦੀਪਸਿੰਘ ਨੂੰ ਸ਼ਿਕਾਇਤਕਰਤਾ ਗੁਰਦੀਪ ਸਿੰਘ, ਵਾਸੀ ਡਾਬਾ ਲੁਹਾਰਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਪ੍ਰਾਇਵੇਟ ਵਿਅਕਤੀ ਵਲੋਂ ਉਸ ਦੇ ਮਕਾਨ ਦਾ ਇੰਤਕਾਲ ਦਰਜ਼ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ ਤੇ ਉਸ ਵਲੋਂ 10000ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।

          ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਪ੍ਰਾਇਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਬਾਕੀ ਰਹਿੰਦੇ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰਦਿੱਤੀ ਗਈ ਹੈ।