• Home
  • ਵਿਜੀਲੈਂਸ ਵਲੋਂ ਪਟਵਾਰੀ ਦਾ ਕਰਿੰਦਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਦਾ ਕਰਿੰਦਾ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 6 ਜੂਨ:(ਖ਼ਬਰ ਵਾਲੇ ਬਿਊਰੋ ) ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਮਾਲ ਹਲਕਾ ਤਰਫ ਸੈਂਦਾ, ਲੁਧਿਆਣਾ ਵਿਖੇ ਇਕ ਮਾਲ ਪਟਵਾਰੀ ਦੇ ਕਰਿੰਦੇ ਪਰਮਜੀਤ ਸਿੰਘ ਨੂੰ 20,000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਵਲੋਂ ਨਿਜੀ ਤੌਰ 'ਤੇ ਰੱਖੇ ਉਕਤ ਕਰਿੰਦੇ ਪਰਮਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ, ਵਾਸੀ ਮਾਡਲ ਟਾਊਨ, ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਰਿੰਦੇ ਵੱਲੋਂ ਉਸ ਦੇ ਪਲਾਟ ਦੀ ਫਰਦ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਦੇ ਕਰਿੰਦੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।