• Home
  • ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 21 ਮਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਕਿਲਾ ਹਕੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਿਲਾ ਹਕੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰ ਸ਼ਿਕਾਇਤਕਰਤਾ ਕੁਲਵੰਤ ਸਿੰਘ ਵਾਸੀ ਪਿੰਡ ਧੰਦੀਵਾਲ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤਪਟਵਾਰੀ ਵਲੋਂ ਜਮੀਨ ਦੀ ਮਲਕੀਅਤ ਨੂੰ ਬਦਲਣ ਲਈ 15,000 ਰੁਪਏ ਦੀ ਮੰਗ ਕੀਤੀ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

                ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦaਮਾ ਦਰਜਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।