• Home
  • ਵਿਜੀਲੈਂਸ ਵੱਲੋਂ ਰਿਸ਼ਵਤ ਦੇ ਕੇਸ ਵਿਚ ਬਿਜਲੀ ਨਿਗਮ ਦਾ ਲਾਈਨਮੈਨ ਤੇ ਵਿਚੋਲਾ ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਕੇਸ ਵਿਚ ਬਿਜਲੀ ਨਿਗਮ ਦਾ ਲਾਈਨਮੈਨ ਤੇ ਵਿਚੋਲਾ ਕਾਬੂ

ਚੰਡੀਗੜ•, 17 ਮਈ: (ਖਬਰ ਵਾਲੇ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੀ.ਐਸ.ਪੀ.ਸੀ.ਐਲ  ਦੇ ਇਕ ਲਾਈਨਮੈਨ ਅਤੇ ਉਸ ਦੇ ਇਕ ਵਿਚੌਲੇ  ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਪਾਤੜਾਂ, ਜਿਲਾ ਪਟਿਆਲਾ ਵਿਖੇ ਤਾਇਨਾਤ ਲਾਈਨਮੈਨ ਰਾਕੇਸ਼ ਕੁਮਾਰ ਉਸ ਦੇ ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਪ੍ਰਾਈਵੇਟ ਵਿਅਕਤੀ ਦੀਪਕ ਗੋਇਲ ਨੂੰ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਪਿੰਡ ਘੱਗਾ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਆਟਾ ਚੱਕੀ ਲਈ ਬਿਜਲੀ ਦਾ ਕੁਨੈਕਸ਼ਨ ਲਾਉਣ ਬਦਲੇ  ਉਕਤ ਲਾਈਨਮੈਨ ਵਿਚੋਲੇ ਰਾਹੀਂ 30,000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਲਾਈਨਮੈਨ ਅਤੇ ਉਸ ਦੇ ਵਿਚੌਲੇ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਪਾਤੜਾਂ ਦੇ ਐਸ.ਡੀ.ਓ ਦਵਿੰਦਰ ਕੁਮਾਰ ਅਤੇ ਜੇ.ਈ  ਕਰਮਜੀਤ ਸਿੰਘ ਨਾਲ ਵੀ ਇਸ ਕੇਸ ਵਿਚੋਂ ਮਿਲਣ ਵਾਲੀ ਰਿਸ਼ਵਤ ਦੀ ਰਕਮ ਵਿਚਂੋ ਹਿੱਸਾ ਦੇਣ ਲਈ ਪਹਿਲਾਂ ਹੀ ਗੱਲਬਾਤ ਤੈਅ ਕੀਤੀ ਹੋਈ ਸੀ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਵਿਚੋਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਨ•ਾਂ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਲਾਈਨਮੈਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਐਸ.ਡੀ.ਓ ਅਤੇ ਜੇ.ਈ ਖਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਹੈ । ਬੁਨਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7,13 (2) ਅਤੇ 120-ਬੀ ਆਈ.ਪੀ.ਸੀ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ