• Home
  • ਸ਼ਾਹਕੋਟ ਤੋਂ ਕਾਂਗਰਸ ਨੇ ਐਲਾਨਿਆ ਆਪਣਾ ਉਮੀਦਵਾਰ

ਸ਼ਾਹਕੋਟ ਤੋਂ ਕਾਂਗਰਸ ਨੇ ਐਲਾਨਿਆ ਆਪਣਾ ਉਮੀਦਵਾਰ

ਸ਼ਾਹਕੋਟ- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਹਰਦੇਵ ਸਿੰਘ ਲਾਡੀ ਨੂੰ ਕਾਂਗਰਸ ਪਾਰਟੀ ਦਾ ਉਮੀਦਵਾਰ ਐਲਾਨ ਕੀਤਾ ਹੈ। ਉਮੀਦਵਾਰ ਐਲਾਨਣ ਤੋਂ ਬਾਅਦ ਹਰਦੇਵ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼ਾਹਕੋਟ ਤੋਂ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਹਲਕੇ ਵਿੱਚ ਜ਼ਿਮਨੀ ਚੋਣ ਹੋ ਰਹੀ ਹੈ। ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਦੀ ਅੰਤਮ ਮਿਤੀ 10 ਮਈ ਰੱਖੀ ਹੈ। ਵੋਟਾਂ ਪੈਣ ਦਾ ਦਿਨ 28 ਮਈ ਤੈਅ ਕੀਤਾ ਗਿਆ ਹੈ ਤੇ ਨਤੀਜੇ 1 ਜੂਨ ਨੂੰ ਐਲਾਨੇ ਜਾਣਗੇ।