• Home
  •  ਸ਼ਾਹਕੋਟ ਜ਼ਿਮਨੀ ਚੋਣ ਲਈ 9 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ

 ਸ਼ਾਹਕੋਟ ਜ਼ਿਮਨੀ ਚੋਣ ਲਈ 9 ਉਮੀਦਵਾਰਾਂ ਵੱਲੋਂ ਕਾਗਜ਼ ਦਾਖਲ

ਚੰਡੀਗੜ•, 9 ਮਈ
ਸ਼ਾਹਕੋਟ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ ਅੱਜ 9 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ।
ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸ੍ਰੀ ਰਾਕੇਸ਼ ਕੁਮਾਰ (ਆਜ਼ਾਦ), ਸ੍ਰੀ ਮਨੋਹਰ ਲਾਲ (ਆਜ਼ਾਦ), ਸ੍ਰੀ ਸੱਤਪਾਲ ਸਿੰਘ (ਰਾਸ਼ਟਰੀ ਜਨਤਾ ਕਾਂਗਰਸ), ਸ੍ਰੀ ਰਤਨ ਸਿੰਘ (ਆਮ ਆਦਮੀ ਪਾਰਟੀ), ਸ੍ਰੀਮਤੀ ਰਣਜੀਤ ਕੌਰ (ਆਮ ਆਦਮੀ ਪਾਰਟੀ), ਸ੍ਰੀ ਸੁਲੱਖਣ ਸਿੰਘ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਸ੍ਰੀ ਗੁਰਮੀਤ ਸਿੰਘ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਸ੍ਰੀ ਨਾਇਬ ਸਿੰਘ ਤੇ ਸ੍ਰੀ ਬਜਿੱਤਰ ਸਿੰਘ (ਸ਼੍ਰੋਮਣੀ ਅਕਾਲੀ ਦਲ) ਨੇ ਅੱਜ ਸ਼ਾਹਕੋਟ ਜ਼ਿਮਨੀ ਚੋਣ ਲਈ ਆਪਣੇ ਕਾਗਜ਼ ਦਾਖਲ ਕੀਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ 10 ਮਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ ਜਦੋਂ ਕਿ ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਲੈਣ ਦੀ ਤਰੀਕ 14 ਮਈ ਹੈ। ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣਗੀਆਂ ਜਦੋਂ ਕਿ 31 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।