• Home
  • ਸਪੈਸ਼ਲ ਟਾਸਕ ਫੋਰਸ ਮੁਖੀ ਵੱਲੋਂ ਪੰਜ ਜ਼ਿਲਿ•ਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਸਪੈਸ਼ਲ ਟਾਸਕ ਫੋਰਸ ਮੁਖੀ ਵੱਲੋਂ ਪੰਜ ਜ਼ਿਲਿ•ਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ/ਚੰਡੀਗੜ•, 5 ਮਈ-ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰ. ਹਰਪ੍ਰੀਤ ਸਿੰਘ ਸਿੱਧੂ ਨੇ ਅੱਜ ਪੰਜ ਜ਼ਿਲਿ•ਆਂ (ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ) ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਜਿਸ ਦੌਰਾਨ ਪੰਜਾਬ ਸਰਕਾਰ ਦੇ 'ਡੈਪੋ' ਪ੍ਰੋਗਰਾਮ ਨੂੰ ਮਿਸ਼ਨ ਵਜੋਂ ਲੈਣ ਦੀ ਅਪੀਲ ਕੀਤੀ ਗਈ, ਤਾਂ ਜੋ ਸੂਬੇ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਪੂਰੀ ਤਰ•ਾਂ ਜੜ•ੋਂ ਖ਼ਤਮ ਕੀਤਾ ਜਾ ਸਕੇ। ਇਹ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਹੋਈ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਡੈਪੋ ਪ੍ਰੋਗਰਾਮ ਦਾ ਦੂਜਾ ਗੇੜ 17 ਮਈ, 2018 ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ•ਾ ਤਰਨ ਤਾਰਨ ਵਿਖੇ ਨਸ਼ਾ ਨਿਗਰਾਨ ਕਮੇਟੀਆਂ ਦੇ ਗਠਨ ਅਤੇ ਡੈਪੋ ਵਲੰਟੀਅਰਾਂ ਦੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਸ਼ੁਰੂਆਤ ਕਰਾਉਣਗੇ। ਇਸ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਆਰੰਭੀ ਜਾਵੇਗੀ।
ਉਨ•ਾਂ ਅੱਗੇ ਕਿਹਾ ਕਿ 7 ਮਈ ਨੂੰ ਸੂਬੇ ਭਰ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮਾਸਟਰ ਟਰੇਨਰ ਐੱਸ. ਡੀ. ਐੱਮਜ਼ ਅਤੇ ਗਰਾਂਊਂਡ ਲੈਵਲ ਟਰੇਨਰਜ਼ ਨਾਲ ਮੀਟਿੰਗਾਂ ਕਰਕੇ ਟਰੇਨਿੰਗ ਦੇਣਗੇ। ਮਿਤੀ 8 ਤੋਂ 10 ਮਈ ਤੱਕ ਨਸ਼ਾ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਅਤੇ ਡੈਪੋਜ਼ ਨੂੰ ਗਰਾਂਊਂਡ ਲੈਵਲ ਟਰੇਨਰਾਂ ਵੱਲੋਂ ਟਰੇਨਿੰਗ ਕਰਵਾਈ ਜਾਵੇਗੀ। ਉਨ•ਾਂ ਭਰੋਸਾ ਦਿੱਤਾ ਕਿ ਇਸ ਪੂਰੇ ਪ੍ਰੋਗਰਾਮ ਨੂੰ ਅੱਗੇ ਤੋਰਨ ਲਈ ਲੋੜੀਂਦੇ ਫੰਡ ਪੰਜਾਬ ਸਰਕਾਰ ਵੱਲੋਂ ਇੱਕ ਦੋ ਦਿਨ ਵਿੱਚ ਜਾਰੀ ਕਰ ਦਿੱਤੇ ਜਾਣਗੇ।
ਉਨ•ਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਨਜ਼ਰਸਾਨੀ ਕਰਨ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਜ਼ਿਲ•ਾ ਪੱਧਰੀ ਮਿਸ਼ਨ ਟੀਮਾਂ ਬਣਾਈਆਂ ਜਾ ਰਹੀਆਂ ਹਨ, ਜਿਨ•ਾਂ ਪੁਲਿਸ ਕਮਿਸ਼ਨਰ/ਜ਼ਿਲ•ਾ ਪੁਲਿਸ ਮੁੱਖੀ ਅਤੇ ਸਿਵਲ ਸਰਜਨ ਮੈਂਬਰ ਹੋਣਗੇ। ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ 'ਤੇ ਕਮੇਟੀਆਂ ਵਿੱਚ ਐੱਸ. ਡੀ. ਐੱਮਜ਼ ਦੀ ਅਗਵਾਈ ਵਿੱਚ ਸਬ ਡਵੀਜ਼ਨ ਪੱਧਰ ਦੇ ਅਧਿਕਾਰੀ ਮੈਂਬਰ ਹੋਣਗੇ। ਮੈਦਾਨੀ ਪੱਧਰ 'ਤੇ ਪਿੰਡ ਅਤੇ ਵਾਰਡ ਪੱਧਰੀ ਕਮੇਟੀਆਂ ਵਿੱਚ ਵੀ ਸਥਾਨਕ ਲੋਕਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ।
ਐੱਸ. ਟੀ. ਐੱਫ਼. ਮੁੱਖੀ ਨੇ ਸਮੂਹ ਅਧਿਕਾਰੀਆਂ ਤੋਂ ਇਸ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਨ•ਾਂ ਨੂੰ ਪੰਜਾਬ ਦਾ ਸੁਨਹਿਰੀ ਸਮਾਂ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। ਉਨ•ਾਂ ਵਿਦਿਅਕ ਸੰਸਥਾਵਾਂ, ਯੂਨੀਵਰਸਿਟੀਆਂ, ਗੈਰ ਸਰਕਾਰੀ ਸੰਗਠਨਾਂ, ਯੂਥ ਕਲੱਬਾਂ, ਰੈਜ਼ੀਡੈਂਟ ਵੈੱਲਫੇਅਰ ਕਮੇਟੀਆਂ, ਯੂਨੀਅਨਾਂ ਅਤੇ ਹਰੇਕ ਵਰਗ ਦੇ ਲੋਕਾਂ ਤੋਂ ਇਸ ਪ੍ਰੋਗਰਾਮ ਲਈ ਸਹਿਯੋਗ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਵੀ. ਕੇ. ਮੀਨਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਜਲੰਧਰ ਪੁਲਿਸ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਡੀ. ਆਈ. ਜੀ. ਲੁਧਿਆਣਾ ਰੇਂਜ ਸ੍ਰ. ਰਣਬੀਰ ਸਿੰਘ ਖੱਟੜਾ, ਏ. ਆਈ. ਜੀ. ਐੱਸ. ਟੀ. ਐੱਫ. ਸ੍ਰੀ ਸਨੇਹਦੀਪ ਸ਼ਰਮਾ, ਡੀ. ਸੀ. ਪੀ. ਸ੍ਰੀ ਅਸ਼ਵਨੀ ਕਪੂਰ, ਉਪਰੋਕਤ ਜ਼ਿਲਿ•ਆਂ ਦੇ ਐੱਸ. ਪੀਜ਼, ਡੀ. ਐੱਸ. ਪੀਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।