• Home
  • ਸਰਕਾਰੀਆ ਵੱਲੋਂ ਪੱਤਰਕਾਰ ਰੋਬਿਨ ਦੇ ਪਿਤਾ ਸਵਿੰਦਰ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਰਕਾਰੀਆ ਵੱਲੋਂ ਪੱਤਰਕਾਰ ਰੋਬਿਨ ਦੇ ਪਿਤਾ ਸਵਿੰਦਰ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ•/ਅੰਮ੍ਰਿਤਸਰ, 10 ਮਈ:
ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੰਮ੍ਰਿਤਸਰ ਤੋਂ ਬੀਬੀਸੀ ਦੇ ਸੀਨੀਅਰ ਪੱਤਰਕਾਰ ਸ੍ਰੀ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸ੍ਰੀ ਸਵਿੰਦਰ ਸਿੰਘ (70) ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
ਇੱਥੋਂ ਜਾਰੀ ਇਕ ਸ਼ੋਕ ਸੁਨੇਹੇ ਵਿਚ ਸ੍ਰੀ ਸਰਕਾਰੀਆ ਨੇ ਕਿਹਾ ਕਿ ਸ੍ਰੀ ਸਵਿੰਦਰ ਸਿੰਘ ਮੇਹਨਤੀ ਅਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ ਜਿਨ•ਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ। ਉਨ•ਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸ੍ਰੀ ਸਵਿੰਦਰ ਸਿੰਘ ਆਪਣੇ ਪਿੱਛੇ ਇਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ•ਾਂ ਦਾ ਸਸਕਾਰ ਭਲਕੇ 11 ਮਈ ਨੂੰ ਕੀਤਾ ਜਾਵੇਗਾ।