• Home
  • ਸਰਕਾਰੀਆ ਵੱਲੋਂ ਹੜ•ਾਂ ਦੀ ਰੋਕਥਾਮ ਲਈ ਹਰ ਸਾਲ ਫਰਵਰੀ ਮਹੀਨੇ ਤੱਕ ਸਭ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ

ਸਰਕਾਰੀਆ ਵੱਲੋਂ ਹੜ•ਾਂ ਦੀ ਰੋਕਥਾਮ ਲਈ ਹਰ ਸਾਲ ਫਰਵਰੀ ਮਹੀਨੇ ਤੱਕ ਸਭ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ

ਚੰਡੀਗੜ•, 8 ਮਈ:
ਪੰਜਾਬ ਦੇ ਜਲ ਸ੍ਰੋਤ ਅਤੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਉੱਚ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਹੈ ਕਿ ਸੂਬੇ ਵਿਚ ਹੜ•ਾਂ ਦੀ ਰੋਕਥਾਮ ਲਈ ਸਭ ਤਿਆਰੀਆਂ ਅਗਲੇ ਸਾਲ ਤੋਂ ਫਰਵਰੀ ਮਹੀਨੇ ਤੱਕ ਮੁਕੰਮਲ ਕਰ ਲਈਆਂ ਜਾਣ ਕਿਉਂ ਕਿ ਮਈ ਮਹੀਨੇ ਵਿਚ ਕੀਤੀ ਜਾਂਦੀ ਸਮੀਖਿਆ ਮੀਟਿੰਗ ਦੇ ਜ਼ਿਆਦਾ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਨਹੀਂ ਆਉਂਦੇ।
ਇੱਥੇ ਪੰਜਾਬ ਭਵਨ ਵਿਚ ਸਾਰੇ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਹੜ•ਾਂ ਦੀ ਰੋਕਥਾਮ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਅਗਲੇ ਸਾਲ ਤੋਂ ਜਨਵਰੀ ਮਹੀਨੇ ਤੱਕ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਕੋਲ ਜਮ•ਾਂ ਕਰਵਾ ਦੇਣ ਤਾਂ ਜੋ ਫਰਵਰੀ ਮਹੀਨੇ ਤੱਕ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਉਨ•ਾਂ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਕਿਹਾ ਕਿ ਹੜ•ਾਂ ਦੀ ਮਾਰ ਵਾਲੇ ਜ਼ਿਲਿ•ਆਂ ਨੂੰ ਪਹਿਲ ਦੇ ਆਧਾਰ 'ਤੇ ਫੰਡ ਜਾਰੀ ਕੀਤੇ ਜਾਣ ਤਾਂ ਜੋ ਸਮੇਂ ਸਿਰ ਇਨ•ਾਂ ਜ਼ਿਲਿ•ਆਂ ਵਿਚ ਹੜ•ਾਂ ਦੀ ਰੋਕਥਾਮ ਲਈ ਕੰਮ ਕਰਵਾਏ ਜਾ ਸਕਣ।
ਮੀਟਿੰਗ ਵਿਚ ਸ੍ਰੀ ਸਰਕਾਰੀਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਉਨ•ਾਂ ਦੇ ਜ਼ਿਲਿ•ਆਂ ਵਿਚਲੇ ਜਲ ਸ੍ਰੋਤਾਂ, ਚੋਆਂ ਅਤੇ ਨਾਲਿਆਂ ਦੀ ਵਿਸਥਾਰ ਵਿਚ ਜਾਣਕਾਰੀ ਲਈ। ਜਿੱਥੇ-ਜਿੱਥੇ ਸਫਾਈ ਅਤੇ ਹੋਰ ਕੰਮਾਂ ਦੀ ਜ਼ਿਆਦਾ ਜ਼ਰੂਰਤ ਸੀ, ਉਸ ਮੁਤਾਬਿਕ ਜਲ ਸ੍ਰੋਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਵੀ ਜਾਰੀ ਕੀਤੇ। ਮੀਟਿੰਗ ਵਿਚ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਜਲ ਸ੍ਰੋਤ ਸ੍ਰੀ ਜਸਪਾਲ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਾਰੇ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰ ਹਾਜ਼ਰ ਸਨ।
ਬਾਅਦ ਵਿਚ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਹਾਲਾਂਕਿ ਫੰਡਾਂ ਦੀ ਘਾਟ ਹੈ ਪਰ ਹੜ•ਾਂ ਦੀ ਰੋਕਥਾਮ ਲਈ ਸੂਬਾ ਪੂਰੀ ਤਰ•ਾਂ ਤਿਆਰ ਹੈ ਅਤੇ ਕਿਸੇ ਵੀ ਤਰ•ਾਂ ਦੀ ਅਣਸੁਖਾਵੀਂ ਘਟਨਾ ਨਾਲ ਮਜ਼ਬੂਤੀ ਨਾਲ ਨਜਿੱਠਿਆ ਜਾਵੇਗਾ। ਇਕ ਸਵਾਲ ਦਾ ਜਵਾਬ ਦਿੰਦਿਆਂ ਉਨ•ਾਂ ਕਿਹਾ ਕਿ ਜੂਨ ਅੰਤ ਤੱਕ ਹੜ•ਾਂ ਨਾਲ ਨਜਿੱਠਣ ਲਈ ਸਭ ਤਿਆਰੀਆਂ ਮੁਕੰਮਲ ਕਰਨ ਦੇ ਹੁਕਮ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ ਅਤੇ ਅਗਲੇ ਸਾਲ ਤੋਂ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਇਹ ਪ੍ਰਕਿਰਿਆ ਹੋਰ ਜ਼ਿਆਦਾ ਵਧੀਆ ਅਤੇ ਸਾਰਥਕ ਢੰਗ ਨਾਲ ਲਾਗੂ ਕੀਤੀ ਜਾਇਆ ਕਰੇਗੀ।