• Home
  • ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿੱਚ ਨਸ਼ੇ ਛੱਡਣ ਦਾ ਰੁਝਾਨ 126 ਫੀਸਦ ਵਧਿਆ- ਮੁੱਖ ਮੰਤਰੀ

ਸਰਕਾਰ ਦੇ ਯਤਨਾ ਸਦਕਾ ਨੌਜਵਾਨਾਂ ਵਿੱਚ ਨਸ਼ੇ ਛੱਡਣ ਦਾ ਰੁਝਾਨ 126 ਫੀਸਦ ਵਧਿਆ- ਮੁੱਖ ਮੰਤਰੀ

ਤਰਨਤਾਰਨ, 17 ਮਈ: (ਖਬਰ ਵਾਲੇ ਬਿਊਰੋ)
ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦਾ ਖਾਤਮਾ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਯਤਨਾ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਾ ਛੱਡਣ ਦਾ ਰੁਝਾਨ ਵਧਿਆ ਹੈ, ਜਿਸ ਕਾਰਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ 126 ਫੀਸਦੀ ਵਧੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਵਿਖੇ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।

ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 ਵਿੱਚ 1.82 ਲੱਖ ਨੌਜਵਾਨ ਨਸ਼ਾ ਛੱਡਣ ਲਈ ਹਸਪਤਾਲਾਂ ਵਿੱਚ ਪਹੁੰਚੇ ਜਦਕਿ 2017 ਵਿੱਚ 4.12 ਲੱਖ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ 5107 ਨਸ਼ੇ ਦੇ ਆਦੀ ਨੌਜਵਾਨ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ 17667 ਨੌਜਵਾਨ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਪਣਾ ਇਲਾਜ ਕਰਾ ਰਹੇ ਹਨ। ਉਨ•ਾਂ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਪੂਰਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਉੱਪਰ ਵੀ ਸਰਕਾਰ ਪੂਰੀ ਨਜ਼ਰ ਰੱਖ ਰਹੀ ਹੈ।
ਉਨ•ਾਂ ਕਿਹਾ ਕਿ ਨਸ਼ੇ ਦੀ ਸਮਲਿੰਗ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਵੇਚਣ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਛੇਤੀ ਕਾਬੂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਜਿਥੇ ਸਾਡਾ ਧਿਆਨ ਰਾਜ ਨੂੰ ਨਸ਼ਾ ਮੁਕਤ ਕਰਨ ਉੱਤੇ ਹੈ ਉਥੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਕਿਉਂਕਿ ਪਿਛਲੇ ਸਾਲਾਂ ਦੌਰਾਨ ਸਿੱਖਿਆ ਦੇ ਘਟੀਏ ਮਿਆਰ ਨੇ ਨੌਜਵਾਨਾਂ ਵਿੱਚ ਨਾਂਹ-ਪੱਖੀ ਰੁਝਾਨ ਪੈਦਾ ਕਰਕੇ ਉਨ•ਾਂ ਨੂੰ ਨਸ਼ਿਆਂ ਵੱਲ ਧੱਕਿਆ ਹੈ। ਉਨ•ਾਂ ਕਿਹਾ ਕਿ ਮੇਰਾ ਸੁਝਾਅ ਹੈ ਕਿ ਹਰੇਕ ਵਿਭਾਗ ਦੇ ਬਜਟ ਉੱਤੇ 5 ਫੀਸਦੀ ਕਟੌਤੀ ਕਰਕੇ ਸਿੱਖਿਆ ਲਈ ਹੋਰ ਫੰਡ ਮੁਹੱਈਆ ਕਰਵਾਏ ਜਾਣ।
ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ।
ਉਨ•ਾਂ ਦੱਸਿਆ ਕਿ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ੁਰੂ ਕੀਤਾ ਜਾ ਰਿਹਾ 'ਬੱਡੀ' ਪ੍ਰੋਗਰਾਮ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾ ਕੇ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਕਵਰ ਕੀਤੇ ਜਾਣਗੇ।
'ਓਟ' ਕਲੀਨਕਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ, ਮੋਗਾ ਅਤੇ ਅੰਮ੍ਰਿਤਸਰ ਵਿੱਚ 29 ਕਲੀਨਕ ਪਹਿਲਾਂ ਚੱਲ ਰਹੇ ਸਨ ਅਤੇ ਇਨ•ਾਂ ਵਿੱਚ 4400 ਮਰੀਜ ਦਰਜ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਬਾਕੀ ਕਲੀਨਕ ਸਾਰੇ ਪੰਜਾਬ ਵਿੱਚ ਖੋਲੇ ਜਾ ਰਹੇ ਹਨ ਜਿਨ•ਾਂ ਵਿੱਚ ਕੇਂਦਰੀ ਜੇਲਾਂ ਵੀ ਸ਼ਾਮਲ ਹਨ। ਉਨ•ਾਂ ਦੱਸਿਆ ਕਿ ਇਹ ਕਲੀਨਕ ਰੋਜ਼ ਖੁੱਲੇ ਰਹਿਣਗੇ ਅਤੇ ਇਸ ਲਈ 150 ਡਾਕਟਰ,160 ਕੌਂਸਲਰ ਅਤੇ ਨਰਸਾਂ ਨੂੰ ਸਿੱਖਿਅਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ•ਾਂ ਕੇਂਦਰ ਵਿੱਚ ਐੱਚ.ਆਈ.ਵੀ ਅਤੇ ਟੀ.ਬੀ. ਦੇ ਟੈਸਟ ਦੀ ਸਹੂਲਤ ਵੀ ਦਿੱਤੀ ਗਈ ਹੈ।
ਉਨ•ਾਂ ਲੋਕਾਂ ਵਲੋਂ ਮਿਲੇ ਹੁੰਗਾਰੇ ਦੀ ਸਿਫ਼ਤ ਕਰਦਿਆਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੋਂ ਆਸ ਹੈ ਕਿ ਪੰਜਾਬ ਛੇਤੀ ਨਸ਼ਾ ਮੁਕਤ ਹੋਵੇਗਾ। ਉਨ•ਾਂ ਦੱਸਿਆ ਕਿ ਹੁਣ ਤੱਕ ਰਾਜ ਵਿੱਚ 4.8 ਲੱਖ ਲੋਕ ਸਵੈ-ਇੱਛਾ ਨਾਲ ਨਸ਼ਾ ਮੁਕਤੀ ਦੇ ਖਾਤਮੇ ਲਈ ਅੱਗੇ ਆਏ ਹਨ ਜਿਸ ਵਿਚੋਂ 26000 ਇਕੱਲੇ ਜ਼ਿਲ•ਾ ਤਰਨਤਾਰਨ ਵਿਚੋਂ ਹੀ ਹਨ। ਉਨ•ਾਂ ਕਿਹਾ ਕਿ ਜਿਨੇ ਉਤਸ਼ਾਹ ਨਾਲ ਲੋਕ ਅੱਜ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਹਨ ਇਨ•ਾਂ ਇਕੱਠ ਉਨ•ਾਂ ਨੇ ਆਪਣੇ 57 ਸਾਲ ਦੇ ਰਾਜਸੀ ਜੀਵਨ ਵਿੱਚ ਨਹੀਂ ਦੇਖਿਆ।
'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ, ਨਸ਼ਾ ਨਿਗਰਾਨ ਕਮੇਟੀਆਂ, ਪੰਜਾਬ ਭਰ ਵਿੱਚ 60 'ਓਟ' ਕੇਂਦਰਾਂ ਅਤੇ 'ਬੱਡੀ' ਪ੍ਰੋਗਰਾਮ ਲਈ ਆਉਣ ਵਾਲੇ ਵਲੰਟੀਅਰਜ਼ ਦੀ ਸਹੂਲਤ ਵਾਸਤੇ ਜ਼ਿਲ•ਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਦੀ ਅਗਵਾਈ ਹੇਠ ਕੀਤੇ ਪ੍ਰਬੰਧਾਂ ਦੀ ਸਰਾਹਨਾ ਕੀਤੀ।

ਇਸ ਤੋਂ ਪਹਿਲਾਂ ਹਲਕਾ ਤਰਨਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ ਨੇ ਮੁੱਖ ਮੰਤਰੀ ਨੂੰ ਤਰਨਤਾਰਨ ਵਿਖੇ ਆਉਣ 'ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਐੱਸ.ਟੀ.ਐੱਫ ਵੱਲੋਂ ਨਸ਼ਿਆਂ ਪ੍ਰਤੀ ਲਾਮਬੱਧੀ ਲਈ ਤਿਆਰ ਕੀਤੀਆਂ ਵੀਡੀਓ ਫਿਲਮਾਂ ਵੱਡੀਆਂ ਐੱਲ.ਈ.ਡੀ. ਸਕਰੀਨਾਂ 'ਤੇ ਦਿਖਾਈਆਂ ਗਈਆਂ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸਿੱਖਿਆ ਮੰਤਰੀ ਓ.ਪੀ. ਸੋਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਧਰਮਵੀਰ ਅਗਨੀਹੋਤਰੀ, ਤਰਸੇਮ ਸਿੰਘ ਡੀ.ਸੀ, ਸੰਤੋਖ ਸਿੰਘ ਭਲਾਈਪੁਰ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਐੱਸ.ਟੀ.ਐੱਫ ਦੇ ਮੁੱਖੀ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ, ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ।