• Home
  • ਸਹਾਇਕ ਲਾਈਨਮੈਨ 23,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਸਹਾਇਕ ਲਾਈਨਮੈਨ 23,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ• 27 ਅਪ੍ਰੈਲ ( ਖ਼ਬਰ ਵਾਲੇ ਟੀਮ )- ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸਬ ਡਵੀਜਨ ਪੀ.ਐਸ.ਪੀ.ਸੀ.ਐਲ ਝਬਾਲ ਜ਼ਿਲ•ਾ ਤਰਨਤਾਰਨ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਪ੍ਰਭਜੋਤ ਸਿੰਘ ਨੂੰ 23,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਵੀਰ ਕੌਰ ਵਾਸੀ ਝਬਾਲ ਜ਼ਿਲ•ਾ ਤਰਨਤਾਰਨ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਘਰ ਦਾ ਬਿਜਲੀ ਦਾ ਮੀਟਰ ਲਾਈਨਮੈਨ ਪ੍ਰਭਜੋਤ ਸਿੰਘ ਵਲੋਂ ਚੈਕ ਕਰਨ ਉਪਰੰਤ ਮੀਟਰ ਨਾਲ ਛੇੜਛਾੜ, ਬਿਜਲੀ ਚੋਰੀ ਅਤੇ ਘੱਟ ਲੋਡ ਸਬੰਧੀ ਉਸ ਖਿਲਾਫ਼ ਮੁਕੱਦਮਾ ਦਰਜ ਕਰਾਉਣ ਲਈ ਦਬਾਅ ਪਾਇਆ ਗਿਆ। ਇਸ ਸਬੰਧੀ ਉਸ ਖਿਲਾਫ਼ ਮੁਕੱਦਮਾ ਦਰਜ ਨਾ ਕਰਨੇ ਬਦਲੇ ਉਕਤ ਲਾਈਨਮੈਨ ਉਸ ਤੋਂ 25,000 ਰੁਪਏ ਦੀ ਰਿਸ਼ਵਤ ਮੰਗ ਕਰ ਰਿਹਾ ਹੈ ਅਤੇ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਲਾਈਨਮੈਨ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।
ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸਹਾਇਕ ਲਾਈਨਮੈਨ ਨੂੰ ਬਾਕੀ ਦੂਜੀ ਕਿਸ਼ਤ ਦੇ 23,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ।