• Home
  • ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਵਿਗੜੀ, ਏਮਜ਼ ਵਿਚ ਭਰਤੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਵਿਗੜੀ, ਏਮਜ਼ ਵਿਚ ਭਰਤੀ

ਨਵੀਂ ਦਿੱਲੀ, 11 ਜੂਨ (ਖਬਰ ਵਾਲੇ ਬਿਊਰੋ):

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਅੱਜ ਅਚਾਨਕ ਜ਼ਿਆਦਾ ਖਰਾਬ ਹੋ ਗਈ। ਉਨ੍ਹਾਂ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਵਾਜਪਾਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਚ ਭਰਤੀ ਕਰਵਾਇਆ ਗਿਆ ਹੈ।

ਫਿਲਹਾਲ, ਏਮਜ਼ ਦੀ ਤਰਫੋਂ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਪਰ ਸਥਾਨਕ ਸੂਤਰਾਂ ਤੋਂ ਮਿਲੀ ਖ਼ਬਰ ਅਨੁਸਾਰ ਉਨ੍ਹਾਂ ਦੀ ਸਿਹਤ ਸਥਿਰ ਬਣੀ ਹੋਈ ਹੈ।